For the best experience, open
https://m.punjabitribuneonline.com
on your mobile browser.
Advertisement

ਚਰਨਜੀਤ ਚੰਨੀ ਦੇ ਦੋਸ਼ ਝੂਠ ਦਾ ਪੁਲੰਦਾ: ਸੁਸ਼ੀਲ ਰਿੰਕੂ

08:22 AM Jul 08, 2024 IST
ਚਰਨਜੀਤ ਚੰਨੀ ਦੇ ਦੋਸ਼ ਝੂਠ ਦਾ ਪੁਲੰਦਾ  ਸੁਸ਼ੀਲ ਰਿੰਕੂ
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੁਸ਼ੀਲ ਰਿੰਕੂ। -ਫੋਟੋ: ਸਰਬਜੀਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਜੁਲਾਈ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਿਰਫ ਤਿੰਨ ਦਿਨ ਬਾਕੀ ਹਨ। ਹਲਕੇ ਵਿੱਚ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ 13 ਜੁਲਾਈ ਨੂੰ ਨਤੀਜਾ ਐਲਾਨਿਆ ਜਾਵੇਗਾ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ-ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ। ਅਜਿਹੇ ’ਚ ਸਾਰੀਆਂ ਪਾਰਟੀਆਂ ਇੱਕ-ਦੂਜੇ ’ਤੇ ਦੋਸ਼ ਵੀ ਲਾ ਰਹੀਆਂ ਹਨ। ਇਸੇ ਤਹਿਤ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਖ਼ਿਲਾਫ਼ ਲਾਏ ਗਏ ਦੋਸ਼ ਝੂਠ ਦਾ ਪੁਲੰਦਾ ਹਨ। ਇਸ ਦੌਰਾਨ ਰਿੰਕੂ ਨੇ ਆਪਣੇ ’ਤੇ ਲੱਗੇ ਸੱਟੇਬਾਜ਼ੀ ਦੇ ਦੋਸ਼ ਰੱਦ ਕਰਦਿਆਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਰਿੰਕੂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਪੱਛਮੀ ਵਿਧਾਨ ਸਭਾ ਹਲਕੇ ਦੀ ਸੇਵਾ ਕਰ ਰਿਹਾ ਹੈ। ਵਿਧਾਇਕ ਜਾਂ ਸੰਸਦ ਮੈਂਬਰ ਰਹਿਣ ਵੇਲੇ ਉਨ੍ਹਾਂ ਦਾ ਉਦੇਸ਼ ਸਿਰਫ ਜਲੰਧਰ ਦੇ ਲੋਕਾਂ ਦੀ ਸੇਵਾ ਕਰਨਾ ਹੀ ਰਿਹਾ।
ਰਿੰਕੂ ਨੇ ਕਿਹਾ ਕਿ ਉਨ੍ਹਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਜਿੱਤ ’ਤੇ ਵਧਾਈ ਵੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਹ ਚੰਨੀ ਵੱਲੋਂ ਲਾਏ ਗਏ ਦੋਸ਼ਾਂ ਤੋਂ ਬਹੁਤ ਨਿਰਾਸ਼ ਹਨ। ਰਿੰਕੂ ਨੇ ਕਿਹਾ ਕਿ ਉਹ ਚੰਗੇ ਪਰਿਵਾਰ ਤੋਂ ਆਏ ਹਨ। ਇਸ ਦੌਰਾਨ ਉਨ੍ਹਾਂ ਇੱਕ ਵੀਡੀਓ ਵੀ ਦਿਖਾਈ ਜਿਸ ’ਚ ਚੰਨੀ ਵੱਲੋਂ ਰਿੰਕੂ ’ਤੇ ਦੋਸ਼ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਹ ਕਾਂਗਰਸ ਵਿੱਚ ਸਨ ਤਾਂ ਚੰਨੀ ਉਨ੍ਹਾਂ ਦੀ ਬਹੁਤ ਤਾਰੀਫ਼ ਕਰਦੇ ਸਨ। ਹੁਣ ਅਜਿਹਾ ਕੀ ਹੋਇਆ ਕਿ ਉਹ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਲੱਗ ਪਏ ਹਨ? ਰਿੰਕੂ ਨੇ ਕਿਹਾ ਕਿ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Advertisement

Advertisement
Advertisement
Author Image

sukhwinder singh

View all posts

Advertisement