ਚਰਨਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ
09:17 AM Mar 03, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 2 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਬਠਿੰਡਾ ਵਿੱਚ ਮੀਟਿੰਗ ਕੀਤੀ ਗਈ। ਇਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਰਬਸੰਮਤੀ ਨਾਲ ਚਰਨਜੀਤ ਕੌਰ ਨੂੰ ਇਸਤਰੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨ ਨਿਯੁਕਤ ਕੀਤਾ। ਹਰਗੋਬਿੰਦ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇਸਤਰੀ ਅਕਾਲੀ ਦਲ ਦੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ ਤੇ ਪਾਰਟੀ ਲਈ ਮਿਹਨਤ ਕਰਨ ਵਾਲੀਆਂ ਬੀਬੀਆਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਬਠਿੰਡਾ ਵਿੱਚ ਇਸਤਰੀ ਅਕਾਲੀ ਦਲ ਵੱਲੋਂ ਕੌਮਾਂਤਰੀ ਇਸਤਰੀ ਦਿਵਸ ਮੌਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਸਬੰਧੀ ਬੀਬੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਭਾਰੀ ਇਕੱਠ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਦੀਆਂ ਨਲਾਇਕੀਆਂ ਵਿਰੁੱਧ ਕੀਤਾ ਜਾ ਰਿਹਾ ਹੈ।
Advertisement
Advertisement
Advertisement