For the best experience, open
https://m.punjabitribuneonline.com
on your mobile browser.
Advertisement

ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਰੋਕੀ

11:03 AM Jul 07, 2024 IST
ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਰੋਕੀ
Advertisement

ਦੇਹਰਾਦੂਨ, 7 ਜੁਲਾਈ
ਗੜਵਾਲ ਖੇਤਰ ਵਿਚ ਬਹੁਤ ਭਾਰੀ ਮੀਂਹ ਪੈਣ ਦੀ ਚਿਤਾਵਨੀ ਦੇ ਮੱਦੇਨਜ਼ਰ ਚਾਰਧਾਮ ਯਾਤਰਾ ਅੱਜ ਸਵੇਰ ਰੋਕ ਦਿੱਤੀ ਗਈ। ਮੌਸਮ ਵਿਭਾਗ ਨੇ ਉਤਰਾਖੰਡ ਵਿਚ 7 ਤੇ 8 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ ਜਿਸ ਕਾਰਨ ਪ੍ਰਸ਼ਾਸਨ ਨੇ ਸ਼ਰਧਾਲੂਆਂ ਦੀ ਸੁਰੱਖਿਆ ਕਾਰਨ ਇਹ ਯਾਤਰਾ ਆਰਜ਼ੀ ਤੌਰ ’ਤੇ ਰੋਕ ਦਿੱਤੀ ਹੈ। ਗੜਵਾਲ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਚਾਰਧਾਮ ਯਾਤਰਾ ਆਰਜ਼ੀ ਤੌਰ ’ਤੇ ਰੋਕੀ ਗਈ ਹੈ ਤੇ ਮੌਸਮ ਸਾਫ ਹੋਣ ਤੋਂ ਬਾਅਦ ਇਹ ਯਾਤਰਾ ਮੁੜ ਸ਼ੁਰੂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਤੇ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ।

Advertisement

Advertisement
Advertisement
Author Image

sukhitribune

View all posts

Advertisement