ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਨੀ ਸੈਨਾ ਮੁਖੀ ਦੀ ਹੱਤਿਆ ਦੇ ਮਾਮਲੇ ’ਚ ਗੋਲਡੀ ਬਰਾੜ ਸਣੇ 12 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

06:47 AM Jun 06, 2024 IST

ਨਵੀਂ ਦਿੱਲੀ, 5 ਜੂਨ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਵਿੱਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਕੈਨੇਡਾ ਆਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ 11 ਹੋਰਨਾਂ ਖ਼ਿਲਾਫ਼ ਅੱਜ ਚਾਰਜਸ਼ੀਟ ਦਾਇਰ ਕੀਤੀ। ਇਕ ਅਧਿਕਾਰਤ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ। ਬਰਾੜ ਨੂੰ ਸਰਕਾਰ ਨੇ ਅਤਿਵਾਦ ਵਿਰੋਧੀ ਕਾਨੂੰਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਅਤਿਵਾਦੀ ਐਲਾਨਿਆ ਹੈ। ਉਹ ਸਰਹੱਦ ਪਾਰ ਤੋਂ ਡਰੋਨ ਰਾਹੀਂ ਉੱਚ ਸ਼੍ਰੇਣੀ ਦੇ ਹਥਿਆਰਾਂ, ਗੋਲਾ-ਬਾਰੂਦ ਤੇ ਧਮਾਕਾਖੇਜ਼ ਸਮੱਗਰੀ ਦੀ ਤਸਕਰੀ ਕਰਨ ਅਤੇ ਹੱਤਿਆਵਾਂ ਨੂੰ ਅੰਜਾਮ ਦੇਣ ਵਾਸਤੇ ਹਥਿਆਰਾਂ ਦੀ ਸਪਲਾਈ ਕਰਨ ਤੇ ‘ਸ਼ਾਰਪਸ਼ੂਟਰ’ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਰਿਹਾ ਹੈ। ਬਿਆਨ ਮੁਤਾਬਕ, ਐੱਨਆਈਏ ਦੀ ਜਾਂਚ ਵਿੱਚ ਗੋਗਾਮੇੜੀ ਦੀ ਹੱਤਿਆ ਪਿੱਛੇ ਅਤਿਵਾਦੀ-ਗੈਂਗਸਟਰ ਗਰੋਹ ਦੀ ਸ਼ਮੂਲੀਅਤ ਦਾ ਪਤਾ ਲੱਗਾ ਹੈ। ਸੰਘੀ ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਐੱਨਆਈਏ ਨੇ ਮਾਮਲੇ ਵਿੱਚ ਤੇਜ਼ੀ ਨਾਲ ਜਾਂਚ ਕਰਦੇ ਹੋਏ ਗੋਗਾਮੇੜੀ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਐੱਨਆਈਏ ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੈਂਗਸਟਰ ਮਹਿੰਦਰ ਕੁਮਾਰ, ਰਾਵਤਰਾਮ ਸਵਾਮੀ ਉਰਫ ਰੋਹਿਤ ਗੋਦਾਰਾ, ਵੀਰੇਂਦਰ ਚਰਨ ਅਤੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਸਣੇ ਚਾਰ ਹੋਰ ਅਜੇ ਵੀ ਫ਼ਰਾਰ ਹਨ। -ਪੀਟੀਆਈ

Advertisement

Advertisement
Advertisement