ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿੱਲ ਦਾ ਧੂੰਆਂ ਅਤੇ ਸੁਆਹ ਬੰਦ ਕਰਾਉਣ ਲਈ ਚਾਰਾਜੋਈ ਸ਼ੁਰੂ

08:54 AM Dec 14, 2024 IST

ਬਲਵਿੰਦਰ ਸਿੰਘ ਭੰਗੂ
ਭੋਗਪੁਰ, 13 ਦਸੰਬਰ
ਸਹਿਕਾਰੀ ਖੰਡ ਮਿੱਲ ਭੋਗਪੁਰ ਦੀ ਚਿਮਨੀ ਵਿੱਚੋਂ ਨਿਕਲਦੇ ਧੂੰਏਂ ਅਤੇ ਸੁਆਹ ਦੀ ਗੰਭੀਰ ਸਮੱਸਿਆ ਸਬੰਧੀ ਪੰਜਾਬੀ ਟ੍ਰਿਬਿਊਨ ਵਿੱਚ ਛਪੀ ਖ਼ਬਰ ਨੇ ਇਲਾਕੇ ਵਿੱਚ ਹਲਚਲ ਮਚਾ ਦਿੱਤੀ ਹੈ। ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਪ੍ਰਮੁੱਖ ਆਗੂਆਂ ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਅਮਰਜੀਤ ਸਿੰਘ ਚੌਲਾਂਗ ਅਤੇ ਗੁਰਦੀਪ ਸਿੰਘ ਚੱਕ ਝੱਡੂ ਦੀ ਅਗਵਾਈ ਵਿੱਚ ਖੰਡ ਮਿੱਲ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਪਾਲ ਅਤੇ ਸ੍ਰੀ ਗਨੇਸ਼ ਕੰਪਨੀ ਦੇ ਅਧਿਕਾਰੀਆਂ ਨਾਲ ਮਿੱਲ ਦੇ ਦਫ਼ਤਰ ਵਿੱਚ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖ ਦਿੱਤਾ ਕਿ ਜੇਕਰ ਹੁਣ ਖੰਡ ਮਿੱਲ ਦੀ ਚਿਮਨੀ ਵਿੱਚੋਂ ਧੂੰਆਂ ਜਾਂ ਸੁਆਹ ਨਿਕਲਦੀ ਮਿਲੀ ਤਾਂ ਜਿਵੇਂ ਮਿੱਲ ਵਿੱਚ ਲੱਗ ਰਹੇ ਸੀ ਐੱਨ ਜੀ ਪਲਾਂਟ ਨੂੰ ਬੰਦ ਕਰਵਾਇਆ ਗਿਆ ਸੀ, ਉਸੇ ਤਰ੍ਹਾਂ ਖੰਡ ਮਿੱਲ ਵੀ ਬੰਦ ਕਰਾ ਦਿੱਤੀ ਜਾਵੇਗੀ। ਮਿੱਲ ਦੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਪਾਲ ਸਿੰਘ ਨੇ ਵੀ ਸ੍ਰੀ ਗਨੇਸ਼ ਕੰਪਨੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿੱਲ ਦੀ ਚਿਮਨੀ ਵਿੱਚੋਂ ਨਿਕਲਦਾ ਧੂੰਆਂ ਅਤੇ ਸੁਆਹ ਰੋਕੀ ਜਾਵੇ ਕਿਉਂਕਿ ਸ਼ਹਿਰ ਅਤੇ ਆਲੇ ਦੁਆਲੇ ਪਿੰਡਾਂ ਦੇ ਘਰਾਂ, ਵਾਹਨਾਂ ਅਤੇ ਕੱਪੜੇ ਕਾਲੇ ਹੋ ਰਹੇ ਹਨ ਅਤੇ ਹਵਾ ਪ੍ਰਦੂਸ਼ਿਤ ਹੋ ਰਹੀ ਹੈ। ਸ੍ਰੀ ਗਨੇਸ਼ ਕੰਪਨੀ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਇਸ ਗੰਭੀਰ ਮਸਲੇ ਦਾ ਛੇਤੀ ਹੱਲ ਕਰ ਲਿਆ ਜਾਵੇਗਾ।

Advertisement

Advertisement