For the best experience, open
https://m.punjabitribuneonline.com
on your mobile browser.
Advertisement

ਦੁਸ਼ਯੰਤ ਚੌਟਾਲਾ ਨੇ ਹਰਿਆਣਾ ਦੇ ਰਾਜਪਾਲ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਪੱਤਰ ਭੇਜਿਆ

01:41 PM May 09, 2024 IST
ਦੁਸ਼ਯੰਤ ਚੌਟਾਲਾ ਨੇ ਹਰਿਆਣਾ ਦੇ ਰਾਜਪਾਲ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਪੱਤਰ ਭੇਜਿਆ
Advertisement

ਗੀਤਾਂਜਲੀ ਗਾਇਤਰੀ
ਚੰਡੀਗੜ੍ਹ, 9 ਮਈ
ਤਿੰਨ ਆਜ਼ਾਦ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਅਤੇ ਕਾਂਗਰਸ ਨੂੰ ਸਮਰਥਨ ਦੇਣ ਤੋਂ ਦੋ ਦਿਨ ਬਾਅਦ ਸਾਬਕਾ ਉਪ ਮੁੱਖ ਮੰਤਰੀ ਅਤੇ ਜਜਪਾ ਵਿਧਾਇਕ ਦੁਸ਼ਯੰਤ ਚੌਟਾਲਾ ਨੇ ਪੱਤਰ ਭੇਜ ਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ’ਚ ਸਰਕਾਰ ਆਪਣਾ ਬਹੁਮਤ ਸਾਬਤ ਕਰੇ, ਕਿਉਂਕਿ ਉਹ ਘੱਟਗਿਣਤੀ ’ਚ ਰਹਿ ਗਈ ਹੈ। ਸ੍ਰੀ ਚੌਟਾਲਾ ਨੇ ਕਿਹਾ ਹੈ ਕਿ ਜੇ ਸਰਕਾਰ ਰਾਜਪਾਲ ਦੇ ਨਿਰਦੇਸ਼ਾਂ 'ਤੇ ਸੈਸ਼ਨ ਬੁਲਾਉਣ 'ਚ ਅਸਫਲ ਰਹਿੰਦੀ ਹੈ ਤਾਂ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਸ਼ ਕੀਤੀ ਜਾ ਸਕਦੀ ਹੈ।

Advertisement

Advertisement
Author Image

Advertisement
Advertisement
×