ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸੀਐੱਚਬੀ ਦਾ ਜੇਈ ਬਰਖ਼ਾਸਤ
08:55 AM Nov 12, 2024 IST
Advertisement
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 11 ਨਵੰਬਰ
ਚੰਡੀਗੜ੍ਹ ਪ੍ਰਸ਼ਾਸਨ ਨੇ ਹਾਊਸਿੰਗ ਬੋਰਡ (ਸੀਐਚਬੀ) ਦੇ ਐਨਫੋਰਸਮੈਂਟ ਵਿੰਗ ਵਿੱਚ ਤਾਇਨਾਤ ਜੂਨੀਅਰ ਇੰਜਨੀਅਰ (ਜੇਈ) ਭੁਵਨ ਚੰਦ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਸੀਬੀਆਈ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸੀਐਚਬੀ ਦੇ ਜੇਈ ਭੁਵਨ ਚੰਦ ਖ਼ਿਲਾਫ਼ 5 ਨਵੰਬਰ ਨੂੰ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਕਾਰਵਾਈ ਕਰਦਿਆਂ ਸੀਬੀਆਈ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਸੀਐਚਬੀ ਦੇ ਜੇਈ ਭੁਵਨ ਚੰਦ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਉਥੋਂ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਵੱਲੋਂ ਜਾਂਚ ਕਰਨ ਤੋਂ ਬਾਅਦ ਅੱਜ ਜੇਈ ਭੁਵਨ ਚੰਦ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ।
Advertisement
Advertisement
Advertisement