ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ’ਚ ਅੱਜ ਤੋਂ ਸਸਤੀਆਂ ਮਿਲਣਗੀਆਂ ਦਾਲਾਂ

08:47 AM Nov 28, 2023 IST

ਪੱਤਰ ਪ੍ਰੇਰਕ
ਜਲੰਧਰ, 27 ਨਵੰਬਰ
ਪੰਜਾਬ ’ਚ ਪਿਆਜ਼ ਤੋਂ ਬਾਅਦ ਹੁਣ ਕੇਂਦਰ ਸਰਕਾਰ ਦੀ ਸਕੀਮ ਤਹਿਤ ਲੋਕਾਂ ਨੂੰ ਸਸਤੇ ਭਾਅ ’ਤੇ ਦਾਲਾਂ ਵੀ ਮਿਲਣਗੀਆਂ। ਮੰਗਲਵਾਰ ਤੋਂ ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 60 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਾਲੇ ਛੋਲੇ ਦਿੱਤੇ ਜਾਣਗੇ। ਕਾਰਡ ਬਣਵਾਉਣ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਨਾਲ ਰੱਖਣਾ ਹੋਵੇਗਾ, ਜਿਸ ਤੋਂ ਬਾਅਦ ਉਕਤ ਆਧਾਰ ਦਾ ਨੰਬਰ ਨੋਟ ਕਰ ਕੇ ਉਨ੍ਹਾਂ ਨੂੰ ਭੇਜਿਆ ਜਾਵੇਗਾ। ਇਸ ਨਾਲ ਆਮ ਲੋਕਾਂ ਦੀਆਂ ਜੇਬਾਂ ’ਤੇ ਭਾਰ ਘੱਟ ਹੋਵੇਗਾ। ਇਹ ਸਪਲਾਈ ਕੇਂਦਰ ਸਰਕਾਰ ਦੇ ਐੱਨਸੀਸੀਐੱਫ (ਨੈਸ਼ਨਲ ਕੋ-ਆਪਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ ਇੰਡੀਆ ਲਿਮਟਿਡ) ਵੱਲੋਂ ਮੁਹੱਈਆ ਕਰਵਾਈ ਜਾਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਜਦੋਂ ਪਿਆਜ਼ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਸਨ ਤਾਂ ਕੇਂਦਰ ਸਰਕਾਰ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਵਿੱਚ ਸਸਤੇ ਪਿਆਜ਼ ਭੇਜੇ ਗਏ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਆਧਾਰ ਕਾਰਡ ’ਤੇ 4 ਕਿਲੋ ਛੋਲੇ ਦੀ ਦਾਲ ਦਿੱਤੀ ਜਾਵੇਗੀ। ਦੁਕਾਨਦਾਰ ਨੂੰ ਸਾਰਾ ਰਿਕਾਰਡ ਐੱਨਸੀਸੀਐੱਫ ਕੋਲ ਜਮ੍ਹਾ ਕਰਵਾਉਣਾ ਹੋਵੇਗਾ। ਆਮ ਲੋਕਾਂ ਨੂੰ ਮੰਗਲਵਾਰ ਸਵੇਰੇ 10 ਵਜੇ ਤੋਂ ਦਾਲ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਹਰ ਰੋਜ਼ ਸਵੇਰੇ 10 ਵਜੇ ਤੋਂ ਸਵੇਰੇ 11 ਵਜੇ ਤੱਕ ਵੇਚੀ ਜਾਵੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਮੁਤਾਬਕ ਆਧਾਰ ਕਾਰਡ ਤੋਂ ਬਿਨਾਂ ਕਿਸੇ ਨੂੰ ਦਾਲ ਨਹੀਂ ਦਿੱਤੀ ਜਾਵੇਗੀ।

Advertisement

Advertisement