ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦਾ ਝਾਂਸਾ ਦੇ ਠੱਗੀ ਮਾਰੀ; ਕੇਸ ਦਰਜ

09:43 AM Jun 15, 2024 IST

ਲੁਧਿਆਣਾ:

Advertisement

ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਇੱਕ ਔਰਤ ਦੀ ਸ਼ਿਕਾਇਤ ’ਤੇ ਇੱਕ ਵਿਅਕਤੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸ਼ਹੀਦ ਭਗਤ ਸਿੰਘ ਕਲੋਨੀ ਜਲੰਧਰ ਬਾਈਪਾਸ ਵਾਸੀ ਸੰਦੀਪ ਕੌਰ ਪਤਨੀ ਕੁਲਵੀਰ ਸਿੰਘ ਨੇ ਦੱਸਿਆ ਹੈ ਕਿ ਲਵਪ੍ਰੀਤ ਸਿੰਘ ਨੇ ਉਸ ਨੂੰ ਅਤੇ ਪਤੀ ਨੂੰ ਆਸਟ੍ਰੇਲੀਆ ਦਾ ਵੀਜ਼ਾ ਲਗਵਾਉਣ ਸਬੰਧੀ ਉਨ੍ਹਾਂ ਪਾਸੋਂ ਪਾਸਪੋਰਟ ਅਤੇ ਕੁੱਲ ਰਕਮ 27 ਲੱਖ 74 ਹਜ਼ਾਰ ਰੁਪਏ ਗੂਗਲ ਪੇਅ ਅਤੇ ਵੱਖ-ਵੱਖ ਅਕਾਊਂਟਾਂ ਰਾਹੀਂ ਹਾਸਲ ਕਰਕੇ ਨਾ ਤਾਂ ਉਨ੍ਹਾਂ ਦਾ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਸ ਨੇ ਜਾਅਲੀ ਵੀਜ਼ੇ ਦੀਆਂ ਫੋਟੋਆਂ ਭੇਜ ਕੇ ਉਸ ਨਾਲ ਧੋਖਾਧੜੀ ਕੀਤੀ ਹੈ। ਥਾਣੇਦਾਰ ਰਾਜ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement