ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗਿਆ
05:48 AM Feb 05, 2025 IST
Advertisement
ਕਪੂਰਥਲਾ (ਜਸਬੀਰ ਸਿੰਘ ਚਾਨਾ): ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਸਬੰਧ ’ਚ ਕਪੂਰਥਲਾ ਪੁਲੀਸ ਵੱਲੋਂ ਚਾਰ ਟਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਜੈ ਪ੍ਰਕਾਸ਼ ਵਾਸੀ ਮੁਹੱਲਾ ਲਕਸ਼ਮੀ ਨਗਰ ਨੂੰ ਸੁਰਜੀਤ ਸਿੰਘ ਟਰੈਵਲ ਏਜੰਟ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਰੁਪਏ ਦੀ ਠੱਗੀ ਮਾਰੀ। ਇਸ ਸਬੰਧੀ ਪੁਲੀਸ ਨੇ ਸੁਰਜੀਤ ਸਿੰਘ ਵਾਸੀ ਭੋਰਾ ਖਿਲਾਫ਼ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਗੁਰਵਿੰਦਰ ਸਿੰਘ ਭੱਟੀ ਵਾਸੀ ਸੁਖਾਣੀ ਨੇ ਪੁਲੀਸ ਨੂੰ ਦੱਸਿਆ ਕਿ ਦਵਿੰਦਰ ਸਿੰਘ ਤੇ ਇਸ ਦੇ ਸਾਥੀਆਂ ਵੱਲੋਂ ਉਸ ਦਾ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 23.21 ਲੱਖ ਰੁਪਏ ਦੀ ਧੋਖਾਧੜੀ ਕੀਤੀ ਹੈ। ਪੁਲੀਸ ਨੇ ਦਵਿੰਦਰ ਸਿੰਘ, ਬਲਕਾਰ ਸਿੰਘ ਵਾਸੀ ਚੱਕਸਾਬੂ ਤੇ ਮਹਿਤਾਬ ਸਿੰਘ ਵਾਸੀ ਬੁੱਟਰ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement
Advertisement