ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਠੱਗੀ ਮਾਮਲਾ: ਮੁਲਜ਼ਮ ਨੀਰਜ ਅਰੋੜਾ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ

08:35 AM Jul 21, 2024 IST

ਪੱਤਰ ਪ੍ਰੇਰਕ
ਘਨੌਲੀ, 20 ਜੁਲਾਈ
ਘਨੌਲੀ ਪੁਲੀਸ ਨੇ ਨੇਚਰ ਹਾਈਟਸ ਕੰਪਨੀ ਦੇ ਨਾਂ ਹੇਠ ਸਸਤੀ ਕੀਮਤ ’ਤੇ ਪਲਾਟ ਖ਼ਰੀਦਣ ਦਾ ਲਾਲਚ ਦੇ ਕੇ ਵੱਖ-ਵੱਖ ਸੂਬਿਆਂ ਦੇ ਲੋਕਾਂ ਨਾਲ ਅਰਬਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਜੇਲ੍ਹ ਵਿੱਚ ਬੰਦ ਨੀਰਜ ਅਰੋੜਾ ਨੂੰ ਵੱਖ-ਵੱਖ ਚਾਰ ਕੇਸਾਂ ਸਬੰਧੀ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਹੈ। ਪੁਲੀਸ ਵੱਲੋਂ ਮੁਲਜ਼ਮ ਤੋਂ ਪੜਤਾਲ ਕੀਤੀ ਜਾ ਰਹੀ ਹੈ। ਡੀਐੱਸਪੀ ਹਰਪਿੰਦਰ ਕੌਰ ਗਿੱਲ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪੰਜਾਬ ਸਮੇਤ ਹੋਰ ਸੂਬਿਆਂ ਦੇ ਵੱਖ-ਵੱਖ ਥਾਣਿਆਂ ਵਿੱਚ ਸੌ ਤੋਂ ਵੱਧ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਰੂਪਨਗਰ ਜ਼ਿਲ੍ਹੇ ਵਿੱਚ ਵੀ ਅੱਠ ਕੇਸ ਚੱਲ ਰਹੇ ਹਨ। ਮੁਲਜ਼ਮ ਨੂੰ ਫ਼ਰੀਦਕੋਟ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੀ ਪੁਲੀਸ ਨੇ ਉੱਤਰਾਖੰਡ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਸੀ, ਜਿੱਥੋਂ ਉਸ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਮਗਰੋਂ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।

Advertisement

Advertisement
Advertisement