ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੀਟ ਪ੍ਰੀਖਿਆ ’ਚ ਧਾਂਦਲੀ: ‘ਆਪ’ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ

07:58 AM Jun 20, 2024 IST
ਜਲੰਧਰ ਵਿੱਚ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ ਕਰਦੇ ਹੋਏ ‘ਆਪ’ ਦੇ ਆਗੂ ਤੇ ਵਰਕਰ। -ਫੋਟੋ: ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 19 ਜੂਨ
ਨੀਟ ਪ੍ਰੀਖਿਆ ਵਿੱਚ ਧਾਂਦਲੀ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਇੱਥੇ ਪ੍ਰਦਰਸ਼ਨ ਕੀਤਾ ਗਿਆ। ਇਸ ਮੁਜ਼ਾਹਰੇ ਵਿੱਚ ਦੋ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਪਹੁੰਚੇ ਹੋਏ ਸਨ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਧਰਨੇ ਵਾਲੀ ਥਾਂ ’ਤੇ ਅੱਜ ਸਵੇਰ ਤੋਂ ਹੀ ‘ਆਪ’ ਆਗੂ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ।

Advertisement

ਪ੍ਰਦਰਸ਼ਨ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ, ਕਈ ਹਲਕਿਆਂ ਦੇ ਵਿਧਾਇਕ ਅਤੇ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਪ੍ਰਦਰਸ਼ਨ ਵਾਲੀ ਥਾਂ ’ਤੇ ਭਾਰੀ ਪੁਲੀਸ ਤਾਇਨਾਤ ਰਹੀ। ਇਸ ਮੌਕੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਨੀਟ ਦੇਸ਼ ਦੀ ਸਭ ਤੋਂ ਔਖੀ ਪ੍ਰੀਖਿਆ ਹੈ, ਜਦੋਂ ਬੱਚਾ ਪਾਸ ਹੁੰਦਾ ਹੈ ਜਾਂ ਨਤੀਜੇ ਵਿੱਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਬੱਚਿਆਂ ਦਾ ਦਿਲ ਟੁੱਟ ਜਾਂਦਾ ਹੈ। ਅਜਿਹੇ ’ਚ ਕੇਂਦਰ ਸਰਕਾਰ ਨੂੰ ਮੁਲਜ਼ਮਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ 25 ਲੱਖ ਤੋਂ ਵੱਧ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਇਸ ਧਾਂਦਲੀ ਵਿੱਚ ਕਈ ਆਗੂ ਤੇ ਅਧਿਕਾਰੀ ਸ਼ਾਮਲ ਹਨ। ਕੇਂਦਰ ਸਰਕਾਰ ਨੂੰ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਨੀਟ ਦੀ ਪ੍ਰੀਖਿਆ 5 ਮਈ ਨੂੰ ਦੇਸ਼ ਭਰ ਵਿੱਚ ਹੋਈ ਸੀ। ਇਸ ਦੇ ਨਤੀਜੇ ਜੂਨ ਵਿਚ ਆਏ ਸਨ ਪਰ ਇਨ੍ਹਾਂ ਵਿੱਚ ਕਈ ਬੇਨਿਯਮੀਆਂ ਸਨ ਅਤੇ ਘਪਲੇ ਦੀ ਸੰਭਾਵਨਾ ਸੀ। ਇਹ ਮਾਮਲਾ ਦੇਸ਼ ਦੀ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ। ਉੱਥੇ ਹੀ ਅਦਾਲਤ ਨੇ ਇਹ ਵੀ ਸਵੀਕਾਰ ਕੀਤਾ ਕਿ ਦਿੱਤੇ ਗਏ ਗਰੇਸ ਅੰਕ ਗਲਤ ਸਨ। ਇਸ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਰਤ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਅਦਾਲਤ ਜੋ ਵੀ ਫੈਸਲਾ ਲਵੇਗੀ, ਉਹ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਅਦਾਲਤ ਦੇ ਫੈਸਲੇ ਅਨੁਸਾਰ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ। ਪ੍ਰੀਖਿਆ ਦੇ ਨਤੀਜੇ ਦਾ ਦੇਸ਼ ਭਰ ਵਿੱਚ ਵਿਰੋਧ ਹੋ ਰਿਹਾ ਹੈ। ਇਸ ਲਈ ਅੱਜ ਜਲੰਧਰ ਅਤੇ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ।

Advertisement

Advertisement
Tags :
AAPBJPNeet