For the best experience, open
https://m.punjabitribuneonline.com
on your mobile browser.
Advertisement

ਸਕੂਲਾਂ ਵਿੱਚ ਸਫਾਈ ਕਰਮਚਾਰੀ ਰੱਖਣ ਦੇ ਨਾਮ ’ਤੇ ਠੱਗੀ

09:00 AM May 02, 2024 IST
ਸਕੂਲਾਂ ਵਿੱਚ ਸਫਾਈ ਕਰਮਚਾਰੀ ਰੱਖਣ ਦੇ ਨਾਮ ’ਤੇ ਠੱਗੀ
Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਚੰਡੀਗੜ੍ਹ ਵਿੱਚ ਇਕ ਵਿਅਕਤੀ ਨੇ ਸਰਕਾਰੀ ਸਕੂਲਾਂ ਵਿੱਚ ਸਫਾਈ ਕਰਮਚਾਰੀ ਰੱਖਣ ਦੇ ਨਾਮ ’ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕੀਤੀ ਹੈ। ਇਸ ਸਬੰਧੀ ਅੱਜ 100 ਤੋਂ ਵੱਧ ਲੋਕਾਂ ਨੇ ਥਾਣਾ ਸਾਰੰਗਪੁਰ ਵਿੱਚ ਸ਼ਿਕਾਇਤ ਕੀਤੀ ਹੈ। ਪੀੜਤਾਂ ਦਾ ਕਹਿਣਾ ਸੀ ਕਿ ਰਾਜੀਵ ਨਾਮ ਦੇ ਠੇਕੇਦਾਰ ਨੇ ਚੰਡੀਗੜ੍ਹ ਦੇ 11 ਸਕੂਲਾਂ ਵਿੱਚ ਸਫਾਈ ਕਰਮਚਾਰੀ ਰੱਖਣ ਦੇ ਨਾਮ ’ਤੇ 100 ਤੋਂ ਵੱਧ ਲੋਕਾਂ ਕੋਲੋਂ 30 ਤੋਂ 40 ਹਜ਼ਾਰ ਰੁਪਏ ਪ੍ਰਤੀ ਵਿਅਕਤੀ ਲੈ ਲਏ। ਇਸ ਤੋਂ ਬਾਅਦ ਉਕਤ ਔਰਤਾਂ ਤੇ ਵਿਅਕਤੀਆਂ ਨੂੰ ਸਕੂਲਾਂ ਵਿੱਚ ਸਫਾਈ ਕਰਮਚਾਰੀ ਤਾਇਨਾਤ ਕਰ ਦਿੱਤਾ। ਉਨ੍ਹਾਂ ਨੂੰ ਤਿੰਨ ਮਹੀਨੇ ਕੰਮ ਕਰਦੇ ਨੂੰ ਹੋ ਗਏ, ਪਰ ਤਨਖਾਹ ਨਾ ਮਿਲਣ ’ਤੇ ਉਨ੍ਹਾਂ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਡਾਇਰੈਕਟਰ ਸਕੂਲ ਸਿੱਖਿਆ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਵਿੱਚ 10 ਦੇ ਕਰੀਬ ਅਜਿਹੇ ਸਕੂਲ ਸਾਹਮਣੇ ਆਏ ਹਨ ਜਿੱਥੇ ਗਲਤ ਢੰਗ ਨਾਲ ਮੁਲਾਜ਼ਮਾਂ ਨੂੰ ਕੰਮ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×