ਪੰਜਾਬ ਵਿੱਚ ਬੱਸ ਅੱਡਿਆਂ ਤੇ ਹੋਟਲਾਂ ਦੀ ਜਾਂਚ
10:52 AM Jul 03, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 2 ਜੁਲਾਈ
ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪੰਜਾਬ ਪੁਲੀਸ ਨੇ ਅੱਜ ਸੂਬੇ ਦੇ 28 ਪੁਲੀਸ ਜ਼ਿਲ੍ਹਿਆਂ ’ਚ ਤਲਾਸ਼ੀ ਮੁਹਿੰਮ ਚਲਾੲੀ। ਇਸ ਦੌਰਾਨ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਹੋਟਲਾਂ ਤੇ ਸਰਾਵਾਂ ਦੀ ਜਾਂਚ ਕੀਤੀ ਗਈ। ਇਹ ਅਪਰੇਸ਼ਨ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ। ਪੰਜਾਬ ਪੁਲੀਸ ਦੇ 7500 ਤੋਂ ਵੱਧ ਮੁਲਾਜ਼ਮਾਂ ਨੇ ਇਹ ਕਾਰਵਾਈ ਸਵੇਰੇ 7 ਤੋਂ ਦੁਪਹਿਰ 3 ਵਜੇ ਤੱਕ ਮੁਕੰਮਲ ਕੀਤੀ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਦੌਰਾਨ ਸਵਾ ਕਿਲੋ ਹੈਰੋਇਨ, 37 ਕਿਲੋ ਭੁੱਕੀ, 243 ਲਿਟਰ ਨਾਜਾਇਜ਼ ਸ਼ਰਾਬ, ਛੇ ਪਿਸਤੌਲ, ਰਿਵਾਲਵਰਾਂ ਤੋਂ ਇਲਾਵਾ 7.02 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ 116 ਕੇਸ ਦਰਜ ਕੀਤੇ ਗਏ ਹਨ ਤੇ ਤਿੰਨ ਭਗੌਡ਼ਿਆਂ ਸਣੇ 141 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Advertisement
Advertisement