ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਸਰ ਪੀੜਤ ਬੱਚੇ ਦੇ ਪਰਿਵਾਰ ਨੂੰ ਐੱਸਐੱਸਪੀ ਵੱਲੋਂ ਚੈੱਕ ਭੇਟ

10:38 AM Sep 21, 2024 IST
ਪੀੜਤ ਬੱਚੇ ਦੇ ਪਰਿਵਾਰ ਨੂੰ ਚੈੱਕ ਦਿੰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਗਿੱਲ

ਪੱਤਰ ਪ੍ਰੇਰਕ
ਫਿਲੌਰ, 20 ਸਤੰਬਰ
ਪਿੰਡ ਅੱਟੀ ਦੇ ਸ੍ਰੀ ਦਸਮੇਸ਼ ਕਾਨਵੈਂਟ ਹਾਈ ਸਕੂਲ ’ਚ ਕਰਵਾਏ ਇੱਕ ਸਮਾਗਮ ਦੌਰਾਨ ਜਲੰਧਰ ਦਿਹਾਤੀ ਦੇ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਇੱਕ ਲੱਖ ਰੁਪਏ ਦਾ ਚੈੱਕ ਬਲੱਡ ਕੈਂਸਰ ਪੀੜਤ ਪਿੰਡ ਬਕਾਪੁਰ ਦੇ ਬੱਚੇ ਦੇ ਪਰਿਵਾਰ ਨੂੰ ਸੌਂਪਿਆ। ਇਹ ਰਕਮ ਸਕੂਲ ਦੇ ਬੱਚਿਆਂ ਦੇ ਮਾਪਿਆਂ ਵੱਲੋਂ ਇਕੱਠੀ ਕੀਤੀ ਗਈ ਸੀ। ਇਹ ਸਮਾਗਮ ਗੁਰਾਇਆ ਪੱਤਰਕਾਰ ਐਸੋਸੀਏਸ਼ਨ ਅਤੇ ਸਕੂਲ ਵੱਲੋਂ ਕਰਵਾਇਆ ਗਿਆ ਸੀ। ਸਮਾਗਮ ਦੌਰਾਨ ਸਕੂਲ ਦੇ ਜ਼ਿਲ੍ਹਾ ਪੱਧਰ ’ਤੇ ਜੇਤੂ ਰਹੀਆਂ ਚਾਰ ਟੀਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪੰਜਾਬ ’ਚੋਂ ਸਿੱਖਿਆ ਦੇ ਖੇਤਰ ’ਚ ਪਹਿਲੇ ਨੰਬਰ ’ਤੇ ਰਹੇ ਨਿਹਾਲ ਸਿੰਘ ਅਤੇ ਹੋਣਹਾਰ ਵਿਦਿਆਰਥਣ ਹਰਮਨਜੀਤ ਕੌਰ ਨੂੰ ਵੀ ਸਨਮਾਨਿਤ ਕੀਤਾ। ਸਮਾਗਮ ਦੇ ਆਰੰਭ ’ਚ ਮੁੱਖ ਮਹਿਮਾਨ ਦਾ ਸਵਾਗਤ ਸਰਬਜੀਤ ਸਿੰਘ ਗਿੱਲ ਨੇ ਕੀਤਾ। ਚੇਅਰਮੈਨ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਬੱਚੇ ਦੀ ਮਦਦ ਲਈ ਪੁੱਜੇ। ਸਮਾਗਮ ਦੌਰਾਨ ਜੀਪੀਏ ਪ੍ਰਧਾਨ ਮੁਨੀਸ਼ ਬਾਵਾ, ਖਜ਼ਾਨਚੀ ਮਨਜੀਤ ਮੱਕੜ, ਸੀਨੀਅਰ ਪੱਤਰਕਾਰ ਪ੍ਰਮੋਦ ਕੌਸ਼ਲ, ਨਿਰਮਲ ਗੁੜਾ, ਪ੍ਰਿੰਸੀਪਲ ਬਲਜਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਸੰਦੀਪ ਕੌਰ, ਐੱਮਡੀ ਸੁਖਦੀਪ ਸਿੰਘ, ਮੈਡਮ ਰਵਿੰਦਰਜੀਤ ਕੌਰ ਅਤੇ ਸਟਾਫ਼ ਹਾਜ਼ਰ ਸੀ।

Advertisement

Advertisement