ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਲ ਮਜ਼ਦੂਰੀ ਰੋਕਣ ਲਈ ਵੱਖ-ਵੱਖ ਥਾਵਾਂ ’ਤੇ ਚੈਕਿੰਗ

07:04 AM Jun 21, 2024 IST
ਮਾਨਸਾ ਵਿੱਚ ਇੱਕ ਦੁਕਾਨ ’ਤੇ ਚੈਕਿੰਗ ਕਰਦੇ ਹੋਏ ਅਧਿਕਾਰੀ।

ਮਾਨਸਾ:

Advertisement

ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਟੀਮ ਵਿਚ ਸ਼ਾਮਲ ਲੇਬਰ ਇੰਸਪੈਕਟਰ ਪਰਦੀਪ ਗੁਲਾਟੀ ਨੇ ਦੱਸਿਆ ਕਿ ਇਸ ਮੁਹਿੰਮ ਦੇ ਅਸਰਦਾਰ ਪ੍ਰਭਾਵ ਨੂੰ ਯਕੀਨੀ ਬਣਾਉਂਦਿਆਂ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਾਰੇ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ’ਚ ਅਚਨਚੇਤ ਛਾਪਾਮਾਰੀ ਕਰਕੇ ਬਾਲ ਮਜ਼ਦੂਰੀ ਅਪਰਾਧ ਨੂੰ ਰੋਕਣ ਲਈ ਟੀਮਾਂ ਸਰਗਰਮ ਹਨ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਵੀ ਵਪਾਰੀ ਜਾਂ ਦੁਕਾਨਦਾਰ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। -ਪੱਤਰ ਪ੍ਰੇਰਕ

Advertisement
Advertisement
Advertisement