ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਲ ਮਜ਼ਦੂਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ

10:31 AM Nov 22, 2024 IST

ਪੱਤਰ ਪ੍ਰੇਰਕ
ਮਾਨਸਾ, 21 ਨਵੰਬਰ
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਮੁੜ ਵਸੇਬਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਮਾਨਸਾ ਵਿਚ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ। ਕਿਰਤ ਇੰਸਪੈਕਟਰ ਪ੍ਰਦੀਪ ਗੁਲਾਟੀ ਨੇ ਦੱਸਿਆ ਬਾਲ ਮਜ਼ਦੂਰੀ ਰੋਕਣ ਲਈ ਚਲਾਈ ਇਸ ਮੁਹਿੰਮ ਦੇ ਅਸਰਦਾਰ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਾਰੇ ਛੋਟੇ ਤੇ ਵੱਡੇ ਵਪਾਰਕ ਅਦਾਰਿਆਂ ’ਤੇ ਅਚਨਚੇਤ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਕਰਵਾਉਣਾ ਕਾਨੂੰਨੀ ਅਪਰਾਧ ਹੈ ਅਤੇ ਜੇ ਕੋਈ ਵੀ ਵਪਾਰੀ ਜਾਂ ਦੁਕਾਨਦਾਰ 18 ਸਾਲ ਤੋਂ ਘੱਟ ਦੇ ਬੱਚੇ ਤੋਂ ਕੰਮ (ਬਾਲ ਮਜ਼ਦੂਰੀ) ਕਰਵਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਵਰਮਾ ਨੇ ਦੱਸਿਆ ਕਿ ਚੌਕਸੀ ਟੀਮ ਵੱਲੋਂ ਸ਼ਹਿਰ ਮਾਨਸਾ ਦੇ ਵੱਖ-ਵੱਖ ਬਜ਼ਾਰਾਂ ਵਿੱਚ ਚੈਕਿੰਗ ਦੌਰਾਨ ਦੁਕਾਨਾਂ ’ਤੇ ਕੰਮ ਕਰਨ ਵਾਲਿਆਂ ਦੇ ਆਧਾਰ ਕਾਰਡ ਵਾਚਦਿਆਂ ਉਮਰ ਦੀ ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਸ਼ਹਿਰ ਤੋਂ ਬਾਹਰ ਹੋਟਲਾਂ ਤੇ ਰੈਸਟੋਰੈਂਟਾਂ ਦੀ ਵੀ ਜਾਂਚ ਕੀਤੀ ਗਈ।

Advertisement

Advertisement