For the best experience, open
https://m.punjabitribuneonline.com
on your mobile browser.
Advertisement

ਸਿਹਤ ਟੀਮਾਂ ਵੱਲੋਂ ਡੇਂਗੂ ਦਾ ਲਾਰਵਾ ਨਸ਼ਟ ਕਰਨ ਲਈ ਚੈਕਿੰਗ

07:47 AM May 04, 2024 IST
ਸਿਹਤ ਟੀਮਾਂ ਵੱਲੋਂ ਡੇਂਗੂ ਦਾ ਲਾਰਵਾ ਨਸ਼ਟ ਕਰਨ ਲਈ ਚੈਕਿੰਗ
ਖੜ੍ਹੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਕਰਮਚਾਰੀ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 3 ਮਈ
ਡੇਂਗੂ ਬਿਮਾਰੀ ਦੀ ਰੋਕਥਾਮ ਲਈ ਹਰੇਕ ਹਫਤੇ ਚਲਾਏ ਜਾ ਰਹੇ ‘ਫਰਾਈਡੇਅ-ਡਰਾਈਡੇਅ’ ਅਭਿਆਨ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਜ਼ਿਲ੍ਹੇ ਵਿਚਲੇ 14469 ਘਰਾਂ ਵਿੱਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ 20 ਥਾਂਵਾ ’ਤੇ ਲਾਰਵਾ ਮਿਲਿਆ, ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾ ਦਿੱਤਾ ਗਿਆ।
ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਮੈਡੀਕਲ ਕਾਲਜ, ਰਾਜਿੰਦਰਾ ਹਸਪਤਾਲ, ਤਫੱਜਲਪੁਰਾ, ਸ਼ੇਰਾਂ ਵਾਲਾ ਗੇਟ, ਨਿਊ ਸ਼ਾਂਤੀ ਨਗਰ ਸਮੇਤ ਹੋਰ ਥਾਈਂ ਵੀ ਜਾਂਚ ਕੀਤੀ ਗਈ। ਇਸ ਦੌਰਾਨ ਇਨ੍ਹਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਫੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ ਚਾਰ ਹਜ਼ਾਰ ਤੋਂ ਵੀ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ। ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ, ਪ੍ਰੰਤੂ ਬੀਤੇ ਕੁਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਨੀਵੀਆਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਬਰਤਨਾਂ ਵਿੱਚ ਪਾਣੀ ਇੱਕਠਾ ਤੇ ਹਵਾ ਵਿੱਚ ਨਮੀ ਹੋਣ ਕਾਰਣ ਮੱਛਰਾਂ ਦੀ ਪੈਦਾਇਸ਼ ਦਾ ਵਾਧਾ ਹੋ ਰਿਹਾ ਹੈ। ਇਸ ਲਈ ਡੇਂਗੂ ਤੋਂ ਬਚਾਅ ਲਈ ਪਾਣੀ ਦੀ ਖੜੋਤ ਨੂੰ ਖਤਮ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਜ਼ਿਲ੍ਹਾ ਐਪੀਡੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਕਿਸੇ ਕਿਸਮ ਦਾ ਬੁਖਾਰ ਹੋਣ ’ਤੇ ਜਾਂਚ ਯਕੀਨੀ ਬਣਾਈ ਜਾਵੇ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ।

Advertisement

Advertisement
Author Image

sukhwinder singh

View all posts

Advertisement
Advertisement
×