ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਸੜਕਾਂ ਦੇ ਸੁਧਾਰ ਲਈ ਚੈਕਿੰਗ

06:58 AM Nov 19, 2024 IST
ਮੁਹਾਲੀ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ।

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 18 ਨਵੰਬਰ
ਮੁਹਾਲੀ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ, ਮੇਨ ਸੜਕਾਂ ਦੇ ਸੁਧਾਰ ਲਈ ਅਤੇ ਸਾਫ਼-ਸਫ਼ਾਈ ਯਕੀਨੀ ਬਣਾਉਣ ਵਾਸਤੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕਰ ਕੇ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਨੇ ਮੁਹਾਲੀ ਹਵਾਈ ਅੱਡਾ ਸੜਕ, ਕੁੰਭੜਾ ਟਰੈਫਿਕ ਲਾਈਟ ਪੁਆਇੰਟ, ਸੈਕਟਰ-71, ਫੇਜ਼-7 ਲਾਈਟ ਪੁਆਇੰਟ, ਫੇਜ਼-3/5 ਟਰੈਫਿਕ ਲਾਈਟ ਪੁਆਇੰਟ ਅਤੇ ਫੇਜ਼-5 ਸਣੇ ਹੋਰਨਾਂ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਨਿਗਮ ਕਮਿਸ਼ਨਰ ਟੀ-ਬੈਨਿਥ, ਅਸਿਸਟੈਂਟ ਕਮਿਸ਼ਨਰ ਰਣਜੀਵ ਕੁਮਾਰ ਅਤੇ ਮੁੱਖ ਇੰਜਨੀਅਰ ਨਰੇਸ਼ ਬੱਤਾ ਵੀ ਹਾਜ਼ਰ ਸਨ।
‘ਆਪ’ ਵਿਧਾਇਕ ਨੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਯਕੀਨੀ ਬਣਾਉਣ, ਫੁੱਟਪਾਥਾਂ ’ਤੇ ਪੇਵਰ ਟਾਈਲਾਂ ਲਗਾਉਣ, ਸੀਵਰੇਜ ਮੈਨ ਹੋਲ ਠੀਕ ਕਰਨ, ਡਿਵਾਈਡਰ ਰੇਲਿੰਗ ਰਿਪੇਅਰ ਅਤੇ ਮੋਡਰੇਟ ਕਰਨ ਦੇ ਨਿਰਦੇਸ਼ ਦਿੱਤੇ।
ਕੁਲਵੰਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕਾਂ ਅਤੇ ਗਰੀਨ ਬੈਲਟਾਂ ’ਚੋਂ ਬਾਗ਼ਬਾਨੀ ਦੇ ਕੂੜੇ ਨੂੰ ਵੀ ਨਿਯਮਤ ਤੌਰ ’ਤੇ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਵਿੱਚ ਮੌਜੂਦਾ ਸਮੇਂ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਚੱਲ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਬੇੜਾ ਕੀਤਾ ਜਾਵੇ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਫੀਲਡ ਵਿੱਚ ਜਾ ਕੇ ਰੋਜ਼ਾਨਾ ਚੈਕਿੰਗ ਕੀਤੀ ਜਾਵੇ।

Advertisement

Advertisement