ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਆਮ ਆਦਮੀ ਕਲੀਨਿਕ ਦੀ ਚੈਕਿੰਗ

10:17 AM Jul 11, 2024 IST
ਬਿਲਾਸਪੁਰ ’ਚ ਸਟਾਫ ਤੋਂ ਜਾਣਕਾਰੀ ਲੈਂਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।

ਦੇਵਿੰਦਰ ਸਿੰਘ ਜੱਗੀ
ਪਾਇਲ, 10 ਜੁਲਾਈ
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਬਿਲਾਸਪੁਰ ਅੰਦਰ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ ਅਤੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦਵਾਈਆਂ ਦਾ ਸਟਾਕ ਅਤੇ ਮੌਕੇ ’ਤੇ ਇਲਾਜ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਵੀ ਕੀਤੀ।
ਇਸ ਸਮੇਂ ਵਿਧਾਇਕ ਗਿਆਸਪੁਰਾ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ’ਤੇ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਦੇ ਪਿੰਡਾਂ ਅੰਦਰ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਪਹਿਲਾਂ ਸਿਹਤ ਸੇਵਾਵਾਂ ਤੋਂ ਬਹੁਤ ਦੂਰ ਸਨ, ਉਹ ਲੋਕ ਹੁਣ ਇਨ੍ਹਾਂ ਕਲੀਨਿਕਾਂ ਤੋਂ ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਦੀ ਸੁਵਿਧਾ ਦਾ ਲਾਭ ਪ੍ਰਾਪਤ ਕਰ ਰਹੇ ਹਨ। ਨਿਰੀਖਣ ਦੌਰਾਨ ਡਾਕਟਰਾਂ ਅਤੇ ਸਟਾਫ਼ ਨਾਲ ਗੱਲਬਾਤ ਕਰਦਿਆਂ ਗਿਆਸਪੁਰਾ ਨੇ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਪੂਰਾ ਲਾਭ ਦਿੱਤਾ ਜਾ ਰਿਹਾ ਹੈ, ਉੱਥੇ ਪੰਜਾਬ ਸਰਕਾਰ ਦੀ ਅਹਿਮ ਸਕੀਮ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪ੍ਰਦਾਨ ਕੀਤੀਆਂ ਜਾ ਰਹੀਆਂ। ਇਸ ਮੌਕੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਚੇਅਰਮੈਨ ਬੂਟਾ ਸਿੰਘ ਰਾਣੋਂ, ਪੀਏ ਮਨਜੀਤ ਸਿੰਘ ਡੀਸੀ, ਪ੍ਰਧਾਨ ਅਵਿਨਾਸ਼ਪਰੀਤ ਸਿੰਘ ਜੱਲ੍ਹਾ ਆਦਿ ਹਾਜ਼ਰ ਸਨ।

Advertisement

Advertisement