ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਚੈਕਿੰਗ

07:11 AM Nov 12, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 11 ਨਵੰਬਰ
ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਕਣਕ ਤੇ ਸਬਜ਼ੀਆਂ ਦੀ ਬਿਜਾਈ ਲਈ ਲੋੜੀਂਦੀ ਡੀਏਪੀ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਜ਼ਿਲ੍ਹੇ ਅੰਦਰ 151 ਖੇਤੀਬਾੜੀ ਸਹਿਕਾਰੀ ਸਭਾਵਾਂ ਵਿੱਚ ਚੈਕਿੰਗ ਕੀਤੀ ਹੈ। ਸਹਿਕਾਰੀ ਸਭਾਵਾਂ ਪਟਿਆਲਾ ਦੇ ਉਪ ਰਜਿਸਟਰਾਰ ਸੰਗਰਾਮ ਸਿੰਘ ਸੰਧੂ ਨੇ ਦੱਸਿਆ ਕਿ ਸਭਾਵਾਂ ਅੰਦਰ ਡੀਏਪੀ ਦੀ ਕਿਸੇ ਤਰ੍ਹਾਂ ਦੀ ਬਲੈਕ ਮਾਰਕੀਟਿੰਗ ਅਤੇ ਜਮ੍ਹਾਂਖੋਰੀ ਨਹੀਂ ਹੋਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 263 ਖੇਤੀਬਾੜੀ ਸਹਿਕਾਰੀ ਸਭਾਵਾਂ ਹਨ। ਇਨ੍ਹਾਂ ਵਿੱਚ ਲਗਾਤਾਰ ਡੀਏਪੀ ਦੀ ਚੈਕਿੰਗ ਦੇ ਨਾਲ-ਨਾਲ ਕਿਸਾਨ ਮੈਂਬਰਾਂ ਨੂੰ ਡੀਏਪੀ ਦੀ ਵੰਡ ਹੱਦ ਕਰਜ਼ੇ ਮੁਤਾਬਕ ਕੀਤੀ ਜਾਣੀ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਵੀ ਦਿੱਤੀ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਰਾਇ ਮੁਤਾਬਕ ਹੀ ਡੀਏਪੀ ਦੀ ਵਰਤੋਂ ਆਪਣੇ ਖੇਤਾਂ ਵਿੱਚ ਕਰਨ। ਉਨ੍ਹਾਂ ਕਿਹਾ ਕਿ ਡੀਏਪੀ ਦੇ ਬਦਲ ਵਜੋਂ ਕਿਸਾਨ ਐਨਪੀਕੇ ਦੀ ਵੀ ਵਰਤੋਂ ਕਰ ਸਕਦੇ ਹਨ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਖੇਤੀਬਾੜੀ ਵਿਭਾਗ ਦੀਆਂ ਚੌਕਸੀ ਟੀਮਾਂ ਵਲੋਂ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਖਾਦ ਡੀਲਰਾਂ ਨੂੰ ਡੀ.ਏ.ਪੀ. ਖਾਦ ਸਬੰਧੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਕਸੀ ਵਿਭਾਗ ਦੀਆਂ ਟੀਮਾਂ ਦੁਆਰਾ ਅੱਜ ਸੰਗਰੂਰ, ਲਹਿਰਾ ਅਤੇ ਸੁਨਾਮ ਵਿਖੇ ਵੱਖ-ਵੱਖ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਨੂੰ ਡੀਏਪੀ ਖਾਦ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ।

Advertisement

Advertisement