ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਬੀਡੀਪੀਓ ਦਫ਼ਤਰ ਦੀ ਚੈਕਿੰਗ

07:52 AM Jul 06, 2023 IST
ਬੀਡੀਪੀੳ ਦਫ਼ਤਰ ਦੀ ਚੈਕਿੰਗ ਕਰਦੇ ਹੋਏ ਵਿਧਾਇਕ ਰਜਨੀਸ਼ ਦਹੀਆ।

ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 5 ਜੁਲਾਈ
ਇਲਾਕੇ ਵਿਚ ਪਏ ਜ਼ੋਰਦਾਰ ਮੀਂਹ ਕਾਰਨ ਅੱਜ ਤਕਰੀਬਨ ਸਾਰੇ ਦਫ਼ਤਰਾਂ ਵਿਚ ਅਫ਼ਸਰਾਂ ਅਤੇ ਮੁਲਾਜ਼ਮ ਦੀ ਘਾਟ ਵੇਖਣ ਨੂੰ ਮਿਲੀ। ਘੱਲ ਖੁਰਦ ਬਲਾਕ ਦੇ ਬੀਡੀਪੀੳ ਦਫ਼ਤਰ ਵਿਚ ਦਿਹਾਤੀ ਹਲਕੇ ਦੇ ਵਿਧਾਇਕ ਵੱਲੋਂ ਅਚਨਚੇਤ ਕੀਤੀ ਗਈ ਚੈਕਿੰਗ ਦੌਰਾਨ ਦਫ਼ਤਰ ਦਾ 90 ਫ਼ੀਸਦ ਸਟਾਫ਼ ਗੈਰ ਹਾਜ਼ਰ ਪਾਇਆ ਗਿਆ। ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਉਚ ਅਧਿਕਾਰੀ ਨੂੰ ਗੈਰ ਹਾਜ਼ਰ ਸਟਾਫ਼ ਖ਼ਿਲਾਫ਼ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦਫ਼ਤਰ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਇਥੋਂ ਦਾ ਸਟਾਫ਼ ਸਮੇਂ ਸਿਰ ਦਫ਼ਤਰ ਨਹੀਂ ਆਉਂਦਾ ਜਿਸ ਕਰਕੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈਂਦੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਜਨਤਾ ਨੂੰ ਬੇਹਤਰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦਫ਼ਤਰਾਂ ਦਾ ਸਮਾਂ ਤਬਦੀਲ ਕੀਤਾ ਹੈ, ਇਸ ਦੇ ਬਾਵਜੂਦ ਸਮੇਂ ਸਿਰ ਦਫ਼ਤਰ ਨਾ ਆਉਣ ਵਾਲੇ ਮੁਲਾਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Tags :
ਚੈਕਿੰਗਦਫ਼ਤਰਬੀਡੀਪੀਓਵੱਲੋਂਵਿਧਾਇਕ