For the best experience, open
https://m.punjabitribuneonline.com
on your mobile browser.
Advertisement

ਮਹਿੰਦਰਗੜ੍ਹ ਹਾਦਸੇ ਮਗਰੋਂ ਪ੍ਰਸ਼ਾਸਨ ਵੱਲੋਂ ਬੱਸਾਂ ਦੀ ਚੈਕਿੰਗ

09:19 AM Apr 15, 2024 IST
ਮਹਿੰਦਰਗੜ੍ਹ ਹਾਦਸੇ ਮਗਰੋਂ ਪ੍ਰਸ਼ਾਸਨ ਵੱਲੋਂ ਬੱਸਾਂ ਦੀ ਚੈਕਿੰਗ
Advertisement

ਸਤਪਾਲ ਰਾਮਗੜ੍ਹੀਆ
ਪਿਹੋਵਾ, 14 ਅਪਰੈਲ
ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਐੱਸਡੀਐੱਮ ਅਮਨ ਕੁਮਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਸਕੂਲਾਂ ਦੀਆਂ ਬੱਸਾਂ ਦਾ ਨਿਰੀਖਣ ਕੀਤਾ| ਐੱਸਡੀਐੱਮ ਦੇ ਨਾਲ-ਨਾਲ ਆਰਟੀਓ ਅਧਿਕਾਰੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਦੀ ਨਿਗਰਾਨੀ ਹੇਠ ਅੱਜ ਸੰਤ ਈਸ਼ਰ ਸਿੰਘ ਅਕੈਡਮੀ ਦੀਆਂ ਸਾਰੀਆਂ ਸਕੂਲੀ ਬੱਸਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਐੱਸਡੀਐੱਮ ਅਮਨ ਕੁਮਾਰ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ, ਇਸ ਨੂੰ ਮੁੱਖ ਰੱਖਦਿਆਂ ਸਾਰੇ ਸਕੂਲਾਂ ਦੀਆਂ ਬੱਸਾਂ ਦੀ ਤਕਨੀਕੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬ-ਡਿਵੀਜ਼ਨ ਦੇ ਸਾਰੇ ਸਕੂਲਾਂ ਦੀਆਂ 243 ਬੱਸਾਂ ਵਿੱਚੋਂ ਐਤਵਾਰ ਸ਼ਾਮ 5 ਵਜੇ ਤੱਕ 120 ਬੱਸਾਂ ਦੀ ਚੈਕਿੰਗ ਕੀਤੀ ਗਈ। ਹਰੇਕ ਬੱਸ ਦੀ ਚੈਕਿੰਗ ਲਈ ਵੱਖਰਾ ਪ੍ਰੋਫਾਰਮਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਸਕੂਲੀ ਬੱਸਾਂ ਵਿੱਚ ਜੇਕਰ ਕੋਈ ਨੁਕਸ ਪਾਇਆ ਜਾਂਦਾ ਹੈ ਤਾਂ ਉਸ ਨੂੰ ਠੀਕ ਕੀਤਾ ਜਾਵੇ। ਇਨ੍ਹਾਂ ਸਾਰੀਆਂ ਸਕੂਲੀ ਬੱਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਗਈ ਸੀ, ਜਿਸ ਦੀ ਰਿਪੋਰਟ ਜਲਦੀ ਹੀ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਮਹਿੰਦਰਗੜ੍ਹ ਸਕੂਲ ਬੱਸ ਨਾਲ ਵਾਪਰਿਆ ਹਾਦਸਾ ਦੁਬਾਰਾ ਨਾ ਵਾਪਰੇ। ਜੋ ਬੱਸਾਂ ਕੰਡਮ ਹੋ ਚੁਕੀਆਂ ਹਨ, ਉਨ੍ਹਾਂ ਨੂੰ ਰੂਟ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਜੇਕਰ ਚੈਕਿੰਗ ਦੌਰਾਨ ਅਜਿਹਾ ਕੁਝ ਪਾਇਆ ਗਿਆ ਤਾਂ ਬੱਸ ਮਾਲਕ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

Advertisement
Advertisement
×