For the best experience, open
https://m.punjabitribuneonline.com
on your mobile browser.
Advertisement

ਚੀਫ ਇੰਜਨੀਅਰ ਦਫ਼ਤਰ ਦੀ ਚੈਕਿੰਗ

09:03 AM Aug 31, 2024 IST
ਚੀਫ ਇੰਜਨੀਅਰ ਦਫ਼ਤਰ ਦੀ ਚੈਕਿੰਗ
Advertisement

ਟਿ੍ਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਗਸਤ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐੱਸਪੀਸੀਐੱਲ ਦੇ ਚੀਫ ਇੰਜਨੀਅਰ ਬਾਰਡਰ ਜ਼ੋਨ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦਿਆਂ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਕੋਲੋਂ ਵਿਭਾਗ ਦੇ ਕੰਮਕਾਜ ਬਾਰੇ ਵੀ ਸੁਝਾਅ ਵੀ ਲਏ।
ਇਸ ਮੌਕੇ ਬਿਜਲੀ ਮੰਤਰੀ ਨੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਵਿਭਾਗ ਵੱਲੋਂ ਦਿਖਾਈ ਗਈ ਬਿਹਤਰ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਾਰ ਨਿਰਵਿਘਨ ਰਿਕਾਰਡ ਸਪਲਾਈ ਦਿੱਤੀ ਗਈ ਹੈ। ਇਸ ਸਾਲ ਪੀਐੱਸਪੀਸੀਐੱਲ ਨੇ 16 ਜੁਲਾਈ ਨੂੰ ਇਕ ਦਿਨ ਵਿੱਚ 3626 ਲੱਖ ਯੂਨਿਟ ਦੀ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

ਕੈਬਨਿਟ ਮੰਤਰੀ ਵੱਲੋਂ 44 ਲੋੜਵੰਦ ਬੱਚਿਆਂ ਦੀ ਵਿੱਤੀ ਮਦਦ

ਅੰਮ੍ਰਿਤਸਰ (ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕ ਵੰਡੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਅਧੀਨ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅੰਮ੍ਰਿਤਸਰ ਵੱਲੋਂ ਲੋੜਵੰਦ ਪਰਿਵਾਰ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ 4000 ਰੁਪਏ ਦਾ ਲਾਭ ਪ੍ਰਤੀ ਮਹੀਨਾ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਦੇ ਬੱਚੇ ਇਸ ਸਕੀਮ ਨਾਲ ਜੋੜ ਕੇ ਉਨ੍ਹਾਂ ਨੂੰ ਆਰਥਿਕ ਲਾਭ ਦਿੱਤਾ ਜਾਵੇ ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

Advertisement

Advertisement
Author Image

sukhwinder singh

View all posts

Advertisement