For the best experience, open
https://m.punjabitribuneonline.com
on your mobile browser.
Advertisement

ਸਿਹਤ ਵਿਭਾਗ ਵੱਲੋਂ ਡੇਅਰੀਆਂ ਤੇ ਬੇਕਰੀਆਂ ਦੀ ਚੈਕਿੰਗ

10:33 AM Apr 06, 2024 IST
ਸਿਹਤ ਵਿਭਾਗ ਵੱਲੋਂ ਡੇਅਰੀਆਂ ਤੇ ਬੇਕਰੀਆਂ ਦੀ ਚੈਕਿੰਗ
ਮਾਲੇਰਕੋਟਲਾ ਵਿੱਚ ਦੁੱਧ ਤੋਂ ਬਣੇ ਪਦਾਰਥਾਂ ਦੇ ਨਮੂਨੇ ਭਰਦੀ ਹੋਈ ਸਿਹਤ ਟੀਮ। -ਫੋਟੋ:ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 5 ਮਾਰਚ
ਜ਼ਿਲ੍ਹਾ ਸਿਹਤ ਵਿਭਾਗ ਦੇ ਖਾਧ ਸੁਰੱਖਿਆ ਦਲ ਵੱਲੋਂ ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਅਗਵਾਈ ਅਧੀਨ ਸ਼ਹਿਰ ਨਿਵਾਸੀਆਂ ਨੂੰ ਸ਼ੁੱਧ ਅਤੇ ਸਵੱੱਛ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦੁੱਧ ਵੇਚਣ ਵਾਲਿਆਂ ਡੇਅਰੀਆਂ ਦੀ ਚੈਕਿੰਗ ਕੀਤੀ ਗਈ।
ਸਹਾਇਕ ਨਿਰਦੇਸ਼ਕ ਖਾਧ ਸੁਰੱਖਿਆ ਰਾਖੀ ਵਿਨਾਇਕ ਅਤੇ ਖਾਧ ਸੁਰੱਖਿਆ ਅਧਿਕਾਰੀ ਚਰਨਜੀਤ ਸਿੰਘ ਦੀ ਟੀਮ ਨੇ ਮਾਲੇਰਕੋਟਲਾ ਦੀਆਂ ਵੱਖ ਵੱਖ ਡੇਅਰੀਆਂ ਦੀ ਚੈਕਿੰਗ ਕੀਤੀ ਅਤੇ ਵਿਸ਼ੇਸ਼ ਨਾਕਾ ਲਗਾ ਕੇ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੇ 4 ਨਮੂਨੇ ਅਤੇ ਸ਼ਹਿਰ ਦੀਆਂ ਮਸ਼ਹੂਰ ਬੇਕਰੀਆ ਦੀ ਚੈਕਿੰਗ ਕਰਕੇ ਕੇਕ ਦੇ ਚਾਰ ਨਮੂਨੇ ਭਰੇ।
ਚੈਕਿੰਗ ਦੌਰਾਨ ਟੀਮ ਵੱਲੋਂ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਦੇ ਮਾਪਦੰਡਾਂ ਅਨੁਸਾਰ ਸਾਫ਼- ਸੁਥਰੇ ਢੰਗ ਨਾਲ ਕੰਮ ਕਰਨ ਅਤੇ ਐੱਫ਼.ਐੱਸ.ਐੱਸ.ਏ.ਆਈ. ਤਹਿਤ ਲਾਇਸੈਂਸ /ਰਜਿਸਟ੍ਰੇਸ਼ਨ ਬਣਾਉਣ ਬਾਰੇ ਜਾਗਰੂਕ ਕੀਤਾ ਗਿਆ। ਸਹਾਇਕ ਨਿਰਦੇਸ਼ਕ (ਫੂਡ) ਰਾਖੀ ਵਿਨਾਇਕ ਨੇ ਦੱਸਿਆ ਕਿ ਭਰੇ ਗਏ ਨਮੂਨਿਆਂ ਨੂੰ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਵਿੱਚ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਨਮੂਨੇ ਸਹੀ ਨਾ ਪਾਏ ਗਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ।

Advertisement

Advertisement
Author Image

sukhwinder singh

View all posts

Advertisement
Advertisement
×