ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਸਰਜਨ ਵੱਲੋਂ ਧੂਰੀ ਹਸਪਤਾਲ ਦੀ ਚੈਕਿੰਗ

08:48 AM Mar 03, 2024 IST
ਸਿਵਲ ਹਸਪਤਾਲ ਧੂਰੀ ਦੇ ਦੌਰੇ ਦੌਰਾਨ ਰਿਕਾਰਡ ਚੈੱਕ ਕਰਦੇ ਹੋਏ ਸਿਵਲ ਸਰਜਨ ਡਾ. ਕਿਰਪਾਲ ਸਿੰਘ।

ਪਵਨ ਕੁਮਾਰ ਵਰਮਾ
ਧੂਰੀ, 2 ਮਾਰਚ
ਸੰਗਰੂਰ ਦੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਵੱਲੋਂ ਅੱਜ ਇੱਥੇ ਸਿਵਲ ਹਸਪਤਾਲ ਦੀ ਚੈਕਿੰਗ ਕੀਤੀ ਗਈ। ਸਿਵਲ ਹਸਪਤਾਲ ਦੀਆਂ ਐਮਰਜੈਂਸੀ ਸੇਵਾਵਾਂ ਦਾ ਜਾਇਜ਼ਾ ਲੈਣ ਮਗਰੋਂ ਉਨ੍ਹਾਂ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਮਿਲਣ ਵਾਲੀਆਂ ਸਿਹਤ ਸਹੂਲਤਾਂ ਅਤੇ ਦਵਾਈਆਂ ਬਾਰੇ ਪੁੱਛਿਆ। ਇਸ ਮੌਕੇ ਸਿਵਲ ਹਸਪਤਾਲ ਧੂਰੀ ਦੇ ਪ੍ਰਬੰਧਾਂ, ਸਟਾਫ ਦੀ ਹਾਜ਼ਰੀ ਤੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਤਸੱਲੀ ਪ੍ਰਗਟਾਉਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਨੂੰ ਪੂਰਨ ਰੂਪ ਵਿੱਚ ਯਕੀਨੀ ਬਨਾਉਣ ਲਈ ਉਨ੍ਹਾਂ ਵੱਲੋਂ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਐੱਸਐੱਮਓ ਡਾ. ਮੁਹੰਮਦ ਅਖਤਰ ਦੀ ਪਿੱਠ ਥਾਪੜਦਿਆਂ ਕਿਹਾ ਕਿ ਡਾ. ਅਖਤਰ ਵੱਲੋਂ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਡਾ. ਅੱਚਲਾ ਗੁਪਤਾ, ਡਾ. ਹਰਸਿਮਰਨ, ਡਾ. ਮਨਿੰਦਰ ਸਿੰਘ, ਨਰਸਿੰਗ ਸਿਸਟਰ ਨਰਿੰਦਰ ਕੌਰ, ਲੈਬ ਇੰਚਾਰਜ ਪ੍ਰੇਮ ਕੁਮਾਰ ਤੇ ਪ੍ਰਦੀਪ ਕੁਮਾਰ ਆਦਿ ਵੀ ਹਾਜ਼ਰ ਸਨ।

Advertisement

Advertisement