For the best experience, open
https://m.punjabitribuneonline.com
on your mobile browser.
Advertisement

ਖਾਦ ਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ

07:03 AM Jun 27, 2024 IST
ਖਾਦ ਤੇ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ
ਦੁਕਾਨ ਦੀ ਚੈਕਿੰਗ ਕਰਦੇ ਹੋਏ ਖੇਤੀ ਅਧਿਕਾਰੀ। -ਫੋਟੋ: ਸੱਗੂ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 26 ਜੂਨ
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਚਿੱਤਰਾ ਟਾਕੀ ਮਾਰਕੀਟ ਸਥਿਤ ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ। ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜ਼ਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੀਆਂ ਖਾਦਾਂ, ਬੀਜ ਅਤੇ ਦਵਾਈਆਂ ਮੁਹੱਈਆ ਕਰਵਾਉਣਾ ਹੈ ਜਿਸ ਲਈ ਵਿਭਾਗ ਵਲੋਂ ਸਮੇਂ-ਸਮੇਂ ’ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਅਚਨਚੇਤ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਹਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਵੇਰਕਾ, ਗੁਰਜੀਤ ਸਿੰਘ ਏਡੀਓ (ਜ.ਕ) ਵੇਰਕਾ, ਗੁਰਜੋਤ ਸਿੰਘ ਏਡੀਓ (ਪੀ.ਪੀ) ਵੇਰਕਾ, ਪਰਜੀਤ ਸਿੰਘ ਔਲਖ ਏਡੀਓ ਟੀਏ ਹਾਜ਼ਰ ਸਨ।

Advertisement

Advertisement
Author Image

Advertisement
Advertisement
×