ਸਿਹਤ ਵਿਭਾਗ ਦੀ ਟੀਮ ਵੱਲੋਂ ਖਾਣ-ਪੀਣ ਵਾਲੀਆਂ ਰੇਹੜੀਆਂ ਦੀ ਚੈਕਿੰਗ
06:57 AM Jan 12, 2024 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਜਨਵਰੀ
ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਫ਼ੂਡ ਸਟਰੀਟ ਹੁਸ਼ਿਆਰਪੁਰ ਦਾ ਦੌਰਾ ਕਰਕੇ ਲੋਕਾਂ ਨੂੰ ਪਰੋਸੇ ਜਾਣ ਵਾਲੇ ਖਾਣ-ਪੀਣ ਵਾਲੇ ਸਾਮਾਨ ਦੀ ਜਾਂਚ ਕੀਤੀ। ਇਸ ਮੌਕੇ ਫ਼ੂਡ ਸੇਫ਼ਟੀ ਅਫ਼ਸਰ ਰਾਮ ਲੁਭਾਇਆ ਅਤੇ ਗੁਰਵਿੰਦਰ ਸ਼ਾਨੇ ਵੀ ਮੌਜੂਦ ਸਨ। ਉਨ੍ਹਾਂ ਨੇ ਰੇਹੜੀ ਵਾਲਿਆਂ ਨੂੰ ਹਦਾਇਤ ਕੀਤੀ ਕਿ ਖਾਣ ਪੀਣ ਦਾ ਸਾਮਾਨ ਤਿਆਰ ਕਰਦੇ ਸਮੇਂ ਟੋਪੀ, ਦਸਤਾਨੇ ਤੇ ਮਾਸਕ ਦਾ ਇਸਤੇਮਾਲ ਕੀਤਾ ਜਾਵੇ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਫੂਡ ਸੇਫ਼ਟੀ ਸਬੰਧੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਘਟੀਆ ਸਾਮਾਨ ਦੀ ਵਰਤੋਂ ਤੇ ਮਿਲਾਵਟਖੋਰੀ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸਵਾਈਨ ਫਲੂ ਦੇ ਤਿੰਨ ਕੇਸ ਸਾਹਮਣੇ ਆ ਚੁੱਕੇ ਹਨ, ਇਸ ਲਈ ਖਾਣ-ਪੀਣ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ।
ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਜ਼ਾਰ ਵਿਚ ਖਾਣ-ਪੀਣ ਦੇ ਸਮਾਨ ਦੀ ਚੰਗੀ ਤਰ੍ਹਾਂ ਪਰਖ ਕਰਨ ਉਪਰੰਤ ਹੀ ਵਰਤੋਂ ਕਰਨ।
Advertisement
Advertisement