ਖ਼ੁਰਾਕੀ ਵਸਤਾਂ ਵਾਲੀਆਂ ਫੈਕਟਰੀਆਂ ਦੀ ਚੈਕਿੰਗ
05:34 AM Jun 06, 2025 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 5 ਜੂਨ
ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਅਤੇ ਟੀਮ ਮੈਂਬਰਾਂ ਵੱਲੋਂ ਸ਼ਹਿਰ ਦੀਆਂ ਕਈ ਖਾਧ ਪਦਾਰਥ ਬਣਾਉਣ ਵਾਲੀਆਂ ਫੈਕਟਰੀਆਂ ਦੀ ਚੈਕਿੰਗ ਕੀਤੀ ਗਈ ਅਤੇ ਵੱਖ-ਵੱਖ ਖਾਧ ਪਦਾਰਥਾਂ ਦੇ ਪੰਜ ਨਮੂਨੇ ਭਰੇ ਗਏ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਵੇਕ ਕੁਮਾਰ ਨੇ ਦੱਸਿਆ ਕਿ ਅੱਜ ਸ਼ਹਿਰ ਦੀ ਇੱਕ ਮੋਮੋਜ਼ ਬਣਾਉਣ ਵਾਲੀ ਫੈਕਟਰੀ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਹੋਰ ਵੀ ਵੱਖ-ਵੱਖ ਥਾਵਾਂ ’ਤੇ ਖਾਧ ਪਦਾਰਥ ਵਿਕਰੇਤਾਵਾਂ ਦਾ ਦੌਰਾ ਕਰ ਕੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਭਰੇ ਗਏ। ਉਨ੍ਹਾਂ ਨੇ ਪ੍ਰਬੰਧਕਾਂ ਨੂੰ ਫਾਸਟ ਫੂਡ ਤਿਆਰ ਕਰਨ ਸਮੇਂ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਮਿਆਦ ਪੁੱਗੇ ਖਾਧ ਪਦਾਰਥਾਂ ਨੂੰ ਇਸਤੇਮਾਲ ਨਾ ਕਰਨ ਦੀ ਹਦਾਇਤ ਕੀਤੀ।
Advertisement
Advertisement