ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਦੀ ਟੀਮ ਵੱਲੋਂ ਖਾਧ ਪਦਾਰਥਾਂ ਦੀ ਚੈਕਿੰਗ

10:51 AM Oct 26, 2024 IST
ਸਿਹਤ ਵਿਭਾਗ ਦੇ ਮੁਲਾਜ਼ਮ ਬਰਾਮਦ ਹੋਏ ਪਨੀਰ ਦੇ ਨਮੂਨੇ ਭਰਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 25 ਅਕਤੂਬਰ
ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਸਾਫ਼ ਅਤੇ ਮਿਆਰੀ ਖਾਧ ਪਦਾਰਥ ਮੁੱਹਈਆ ਕਰਵਾਉਣ ਲਈ ਹੁਸ਼ਿਆਰਪੁਰ ਫ਼ੂਡ ਸੇਫ਼ਟੀ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਖਾਧ ਪਦਾਰਥਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਟੀਮ ਵਲੋਂ ਟਾਂਡਾ ਰੋਡ ’ਤੇ ਦੁਸੜਕਾ ਨੇੜੇ ਦੂਜੇ ਜ਼ਿਲ੍ਹਿਆਂ ਤੋਂ ਆ ਰਹੀਆਂ ਗੱਡੀਆਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਇਕ ਟਰੱਕ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਗਈ ਉਸ ਵਿਚੋਂ 250 ਕਿਲੋਗ੍ਰਾਮ ਦੇ ਕਰੀਬ ਪਨੀਰ ਬਰਾਮਦ ਹੋਇਆ। ਇਸੇ ਤਰ੍ਹਾਂ ਇਕ ਗੁਪਤ ਸੂਚਨਾ ’ਤੇ ਪਿੰਡ ਫ਼ਤਿਹਪੁਰ ਦੇ ਇਕ ਗੁਦਾਮ ਵਿਚ ਟੀਮ ਵਲੋਂ ਜਦੋਂ ਛਾਪਾ ਮਰਿਆ ਗਿਆ ਤਾਂ ਉਸ ਵਿਚੋਂ ਕਰੀਬ 250 ਕਿਲੋਗ੍ਰਾਮ ਪਨੀਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਇਕੱਤਰ ਕੀਤੇ ਨਮੂਨੇ ਜਾਂਚ ਵਾਸਤੇ ਲੈਬਾਰਟਰੀ ਭੇਜ ਦਿੱਤੇ ਗਏ ਹਨ। ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਟੀਮਾਂ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਲਾਵਟਖੋਰਾਂ ਵਿਰੁੱਧ ਸਿਹਤ ਵਿਭਾਗ ਨੂੰ ਸਹਿਯੋਗ ਦੇਣ।

Advertisement

Advertisement