ਡੀਸੀ ਵੱਲੋਂ ਸਰਕਾਰੀ ਦਫਤਰਾਂ ਦੀ ਚੈਕਿੰਗ
06:28 AM Jun 19, 2024 IST
ਰੂਪਨਗਰ:
Advertisement
ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਕੁੱਝ ਬਰਾਂਚਾਂ ਵਿੱਚ ਗੈਰ-ਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਤੇ ਅੱਗੋਂ ਲਈ ਅਜਿਹੀ ਕੁਤਾਹੀ ਨਾ ਕਰਨ ਲਈ ਤਾੜਨਾ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਬਰਾਂਚ ਮੁਖੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪੋ-ਆਪਣੇ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਆਏ ਲੋਕਾਂ ਦੇ ਕੰਮ ਸਮਾਂਬੱਧ ਸੀਮਾ ਵਿੱਚ ਕਰਨ ਨੂੰ ਤਰਜੀਹ ਦੇਣ ਅਤੇ ਬਿਨਾਂ ਕਾਰਨ ਲੋਕਾਂ ਦੇ ਕੰਮ ਲਟਕਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement