ਸਿਵਲ ਸਰਜਨ ਵੱਲੋਂ ਸਿਹਤ ਕੇਂਦਰਾਂ ਦੀ ਚੈਕਿੰਗ
08:01 AM Jul 02, 2023 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਜੁਲਾਈ
ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਢਾਬ ਖਟੀਕਾਂ ਜਨਾਨਾ ਹਸਪਤਾਲ ਵਿੱਚ ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਵਾਰਡਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸਿਵਲ ਹਸਪਤਾਲ ਵਿਖੇ ਵੀ ਚੈਕਿੰਗ ਕੀਤੀ ਗਈ ਜਿੱਥੇ ਉਨ੍ਹਾਂ ਨੇ ਐਮਰਜੈਂਸੀ ਵਿਭਾਗ, ਵਾਰਡਾਂ ਵਿੱਚ ਮਰੀਜ਼ਾਂ ਕੋਲੋਂ ਪੁੱਛ-ਗਿੱਛ ਕੀਤੀ ਅਤੇ ਸਟਾਫ ਨੂੰ ਮੌਕੇ ’ਤੇ ਹੋਰ ਬੇਹਤਰ ਸੇਵਾਵਾਂ ਦੇਣ ਸਬੰਧੀ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਸਮੂਹ ਸਟਾਫ ਨੂੰ ਸਮੇਂ ਦੇ ਪਾਬੰਦ ਰਹਿਣ, ਮਰੀਜ਼ਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਦੀ ਹਦਾਇਤ ਵੀ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਅਜਨਾਲਾ ’ਚ ਵੀ ਚੈਕਿੰਗ ਕੀਤੀ ਗਈ।
Advertisement
Advertisement