ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਸਿਹਤ ਅਫ਼ਸਰ ਵੱਲੋਂ ਸਿਹਤ ਕੇਂਦਰਾਂ ਦੀ ਚੈਕਿੰਗ

07:53 AM Jun 20, 2024 IST
ਸਿਹਤ ਕੇਂਦਰਾਂ ਦਾ ਨਿਰੀਖਣ ਕਰਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ.ਪੁਨੀਤ ਸਿੱਧੂ। -ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 19 ਜੂਨ
ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਪੁਨੀਤ ਸਿੱਧੂ ਵੱਲੋਂ ਜ਼ਿਲ੍ਹੇ ਦੇ ਕਰੀਬ ਅੱਧੀ ਦਰਜਨ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਮੁਹੰਮਦ ਰਾਸ਼ਿਦ ਨੇ ਦੱਸਿਆ ਕੇ ਜ਼ਿਲ੍ਹਾ ਸਿਹਤ ਅਫ਼ਸਰ ਵੱਲੋਂ ਸਿਹਤ ਕੇਂਦਰ ਪਿੰਡ ਸਾਦਤਪੁਰ, ਪਿੰਡ ਬੁਰਜ, ਹਥਨ, ਹਿੰਮਤਾਨਾ, ਸੰਗਾਲਾ, ਰਟੋਲਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਪੁਨੀਤ ਸਿੱਧੂ ਨੇ ਕਿਹਾ ਕੇ ਅੱਜ ਵੈੱਲਨੈੱਸ ਕੇਂਦਰਾਂ ਦੀ ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਟਾਫ ਦੀ ਹਾਜ਼ਰੀ, ਮਰੀਜ਼ਾਂ ਦਾ ਰਿਕਾਰਡ, ਟੀਬੀ ਦੇ ਮਰੀਜ਼ਾਂ ਦੀ ਗਿਣਤੀ ਅਤੇ ਮਹੀਨਾਵਾਰ ਭੇਜੇ ਜਾਂਦੇ ਸੈਂਪਲਾਂ ਦੀ ਗਿਣਤੀ, ਗਰਭਵਤੀ ਔਰਤਾਂ ਦੀ ਗਿਣਤੀ, ਹਾਈ ਰਿਸਕ ਔਰਤਾਂ ਦੀ ਗਿਣਤੀ, ਜਨਮ ਤੇ ਮੌਤ ਰਜਿਸਟਰ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕੇ ਆਉਣ ਵਾਲੇ ਦਿਨਾਂ ਵਿੱਚ ਵੀ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਤਾਂ ਜੋ ਵਧੀਆ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਸਕੇ|

Advertisement

Advertisement