For the best experience, open
https://m.punjabitribuneonline.com
on your mobile browser.
Advertisement

ਐੱਸਐਮਓ ਵੱਲੋਂ ਸਿਹਤ ਕੇਂਦਰਾਂ ਦੀ ਚੈਕਿੰਗ

07:29 AM Sep 07, 2024 IST
ਐੱਸਐਮਓ ਵੱਲੋਂ ਸਿਹਤ ਕੇਂਦਰਾਂ ਦੀ ਚੈਕਿੰਗ
Advertisement

ਪੱਤਰ ਪ੍ਰੇਰਕ
ਸੰਦੌੜ, 6 ਸਤੰਬਰ
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀਐੱਸ ਭਿੰਡਰ ਵੱਲੋਂ ਬਲਾਕ ਫਤਿਹਗੜ੍ਹ ਪੰਜਗਰਾਈਆਂ ਦੇ ਪਿੰਡ ਧਲੇਰ ਕਲਾਂ ਤੇ ਕੰਗਣਵਾਲ ਦੇ ਸਿਹਤ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਇਸ ਦੌਰੇ ਦੌਰਾਨ ਸਿਹਤ ਕਰਮਚਾਰੀਆਂ ਦੀ ਹਾਜ਼ਰੀ, ਸਿਹਤ ਇਮਾਰਤਾਂ ਦੀ ਸਾਫ ਸਫਾਈ, ਰਿਕਾਰਡ ਦੀ ਸਾਂਭ ਸੰਭਾਲ, ਮਰੀਜ਼ਾਂ ਲਈ ਹੋਣ ਵਾਲੇ ਯੋਗ ਪ੍ਰਬੰਧਾਂ ਬਾਰੇ ਜਾਂਚ ਕੀਤੀ ਗਈ ਅਤੇ ਹਾਜ਼ਰ ਲੋਕਾਂ ਤੋਂ ਇਹਨਾਂ ਸਿਹਤ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਪੁੱਛਗਿੱਛ ਕੀਤੀ ਗਈ।

Advertisement
Advertisement
Author Image

sukhwinder singh

View all posts

Advertisement