ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਸਰਜਨ ਵੱਲੋਂ ਸਿਹਤ ਸੰਸਥਾਵਾਂ ਦੀ ਚੈਕਿੰਗ

10:04 AM Oct 06, 2024 IST
ਸਿਹਤ ਕੇਂਦਰ ਵਿੱਚ ਜਾਂਚ ਕਰਦੇ ਹੋਏ ਸਿਵਲ ਸਰਜਨ ਡਾ. ਕਿਰਨਦੀਪ ਕੌਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਅਕਤੂਬਰ
ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਅੱਜ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਚੈਕਿੰਗ ਕੀਤੀ ਗਈ ਅਤੇ ਸਮੂਹ ਕਰਮਚਾਰੀਆਂ ਨੂੰ ਸਮੇਂ ਦੇ ਪਾਬੰਦ ਰਹਿਣ ਦੇ ਆਦੇਸ਼ ਦਿੱਤੇ। ਡਾ. ਕਿਰਨਦੀਪ ਕੌਰ ਨੇ ਕਿਹਾ ਕਿ ਅੱਜ ਦੀ ਇਸ ਚੈਕਿੰਗ ਦੌਰਾਨ ਜ਼ਿਲ੍ਹਾ ਪੱਧਰ ਤੋਂ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ ਅਤੇ ਸੈਟੇਲਾਈਟ ਹਸਪਤਾਲ ਤੇ ਆਮ ਆਦਮੀ ਕਲੀਨਿਕ ਸੱਕਤਰੀ ਬਾਗ, ਯੂਪੀਐੱਚਸੀ ਤੇ ਆਮ ਆਦਮੀ ਕਲੀਨਿਕ ਭਗਤਾਂਵਾਲਾ, ਯੂਪੀਐੱਚਸੀ ਤੇ ਆਮ ਆਦਮੀ ਕਲੀਨਿਕ ਜੌਧ ਨਗਰ, ਆਮ ਆਦਮੀ ਕਲੀਨਿਕ ਈਸਟ ਮੋਹਨ ਨਗਰ, ਆਮ ਆਦਮੀ ਕਲੀਨਿਕ ਫੋਕਲ ਪੁਆਇੰਟ, ਯੂ.ਪੀ.ਐਚ.ਸੀ. ਤੇ ਆਮ ਆਦਮੀ ਕਲੀਨਿਕ ਗਵਾਲ ਮੰਡੀ, ਯੂ.ਪੀ.ਐਚ.ਸੀ. ਤੇ ਆਮ ਆਦਮੀ ਕਲੀਨਿਕ ਪੁਤਲੀਘਰ ਅਤੇ ਆਮ ਆਦਮੀ ਕਲੀਨਿਕ ਰਣਜੀਤ ਐਵੇਨਿਓ ਵਿੱਚ ਚੈਕਿੰਗ ਕੀਤੀ ਗਈ। ਇਸ ਦੇ ਨਾਲ ਹੀ ਦੂਸਰੀ ਟੀਮ ਵਿੱਚ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਵੱਲੋਂ ਆਮ ਆਦਮੀ ਕਲੀਨਿਕ ਤਹਿਸੀਲਪੁਰਾ, ਆਮ ਆਦਮੀਂ ਕਲੀਨਿਕ ਨਵਾਂਪਿੰਡ, ਆਮ ਆਦਮੀ ਕਲੀਨਿਕ ਤੇ ਪੀ.ਐਚ.ਸੀ. ਜੰਡਿਆਲਾ ਗੁਰੂ ਅਤੇ ਸੀ.ਐਚ.ਸੀ. ਮਾਨਾਂਵਾਲਾ ਵਿੱਚ ਚੈਕਿੰਗ ਕੀਤੀ ਗਈ। ਇਸ ਦੌਰਾਨ ਬਹੁਤ ਸਾਰੇ ਆਮ ਆਦਮੀਂ ਕਲੀਨਿਕਾਂ ਅਤੇ ਵੱਖ-ਵੱਖ ਸੰਸਥਾਵਾਂ ਦਾ ਸਟਾਫ ਗੈਰਹਾਜ਼ਰ ਪਾਇਆ ਗਿਆ ਜਿਸ ਦਾ ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਗੰਭੀਰ ਨੋਟਿਸ ਲੈਂਦਿਆਂ ਗੈਰਹਾਜ਼ਰ ਮੁਲਾਜ਼ਮਾਂ ਦੀ ਜਵਾਬਤਲਬੀ ਦੇ ਨਾਲ-ਨਾਲ ਵਿਭਾਗੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ। ਇਸ ਤੋਂ ਇਲਾਵਾ ਕੁਝ ਸੈਂਟਰਾਂ ਵਿੱਚ ਕੰਮ ਬਹੁਤ ਵਧੀਆ ਪਾਇਆ ਗਿਆ, ਜਿਸਤੇ ਉਹਨਾਂ ਵਲੋਂ ਸਟਾਫ ਦੀ ਸ਼ਲਾਘਾ ਵੀ ਕੀਤੀ ਗਈ। ਇਸ ਤੋਂ ਇਲਾਵਾ ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਤੇ ਆਨਲਾਈਨ ਰਿਕਾਰਡ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਕੋਲੋਂ ਵੀ ਪੁੱਛ-ਗਿੱਛ ਕੀਤੀ ਗਈ। ਉਨ੍ਹਾਂ ਸਬੰਧਤ ਸਟਾਫ ਨੂੰ ਮੌਕੇ ’ਤੇ ਹੋਰ ਬਿਹਤਰ ਸੇਵਾਵਾਂ ਦੇਣ ਦੀਆਂ ਹਦਾਇਤਾਂ ਦਿੱਤੀਆਂ।

Advertisement

Advertisement