ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਸੋ ਅਪਰੇਸ਼ਨ ਤਹਿਤ ਸੋਲਖੀਆਂ ਵਿੱਚ ਘਰਾਂ ਦੀ ਚੈਕਿੰਗ

10:24 AM Jun 18, 2024 IST

ਜਗਮੋਹਨ ਸਿੰਘ
ਰੂਪਨਗਰ, 17 ਜੂਨ
ਕਾਸੋ ਸਰਚ ਅਪਰੇਸ਼ਨ ਤਹਿਤ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਅੱਜ ਪਿੰਡ ਸੋਲਖੀਆਂ ਵਿੱਚ ਤਕਰੀਬਨ 55 ਘਰਾਂ ਦੀ ਚੈਕਿੰਗ ਕੀਤੀ ਗਈ। ਇਸ ਅਪਰੇਸ਼ਨ ਦੀ ਅਗਵਾਈ ਕਰਦਿਆਂ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਇਸ ਕਾਸੋ ਅਪਰੇਸ਼ਨ ਦਾ ਉਦੇਸ਼ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ ਅਤੇ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਕਰਨ ਵਾਲੇ ਤਸਕਰਾਂ ਉੱਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਅਪਰੇਸ਼ਨ ਤਹਿਤ ਕੱਲ੍ਹ ਵੀ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਟੀਮਾਂ ਬਣਾ ਕੇ ਚੈਕਿੰਗ ਕੀਤੀ ਗਈ ਸੀ ਅਤੇ ਅੱਜ ਵੀ ਜ਼ਿਲ੍ਹੇ ਦੇ ਪੰਜ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ’ਤੇ ਸਰਚ ਅਪਰੇਸ਼ਨ ਕੀਤੇ ਜਾ ਰਹੇ ਹਨ।
ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਇਸ ਅਪਰੇਸ਼ਨ ਤਹਿਤ ਜ਼ਿਲ੍ਹੇ ਦੇ ਹਾਟ-ਸਪਾਟ ਇਲਾਕੇ, ਸੰਵੇਦਨਸ਼ੀਲ ਥਾਵਾਂ ਜਿੱਥੋਂ ਦੀਆਂ ਨਸ਼ਿਆਂ ਖ਼ਿਲਾਫ਼ ਸ਼ਿਕਾਇਤਾਂ ਆਉਂਦੀਆਂ ਰਹਿੰਦੀਆਂ ਹਨ, ਦੇ ਵਿੱਚ ਮੁੱਖ ਤੌਰ ’ਤੇ ਇਹ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਹ ਚੈਕਿੰਗਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਐੱਸਪੀ ਰਾਜਪਾਲ ਸਿੰਘ ਹੁੰਦਲ, ਡੀਐੱਸਪੀ ਹਰਪਿੰਦਰ ਕੌਰ ਗਿੱਲ, ਐੱਸਐੱਚਓ ਸਿੰਘ ਭਗਵੰਤਪੁਰ ਯੋਗੇਸ਼ ਕੁਮਾਰ, ਐੱਸਐੱਚਓ ਸਦਰ ਦੀਪਇੰਦਰ ਸਿੰਘ, ਐੱਸਐੱਚਓ ਸਿਟੀ ਕੁਲਵੰਤ ਸਿੰਘ, ਚੌਕੀ ਇੰਚਾਰਜ ਪੁਰਖਾਲੀ ਗੁਰਨਾਮ ਸਿੰਘ ਅਤੇ ਹੋਰ ਪੁਲੀਸ ਕਰਮਚਾਰੀ ਹਾਜ਼ਰ ਸਨ।

Advertisement

Advertisement