ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕਾ ਛੀਨਾ ਵੱਲੋਂ ਰਾਸ਼ਨ ਡਿੱਪੂ ਦੀ ਚੈਕਿੰਗ

08:35 PM Jun 29, 2023 IST

ਖੇਤਰੀ ਪ੍ਰਤੀਨਿਧ

Advertisement

ਲੁਧਿਆਣਾ, 26 ਜੂਨ

ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਦੇ ਰਾਸ਼ਨ ਡਿੱਪੂ ਦੀ ਚੈਕਿੰਗ ਕੀਤੀ। ਇਸ ਦੌਰਾਨ ਰਾਸ਼ਨ ਕਾਰਡ ਧਾਰਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਵਿਧਾਇਕਾ ਛੀਨਾ ਨੇ ਦੱਸਿਆ ਕਿ ਆਟਾ-ਦਾਲ ਸਕੀਮ ਦੇ ਅਧੀਨ ਗਰੀਬਾਂ ਨੂੰ ਮਿਲਣ ਵਾਲਾ ਸਸਤਾ ਅਨਾਜ ਵੱਡੀ ਗਿਣਤੀ ‘ਚ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਜਾਣ ਕਾਰਨ ਹੁਣ ਨਹੀਂ ਮਿਲ ਰਿਹਾ। ਇਸ ਮਾਮਲੇ ਸਬੰਧੀ ਮੁੱਖ ਮੰਤਰੀ ਨਾਲ ਖਾਸ ਮੀਟਿੰਗ ਵੀ ਕੀਤੀ ,ਜਿਸ ਵਿੱਚ ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇਗਾ। ਮੈਡਮ ਛੀਨਾ ਨੇ ਡਿੱਪੂ ਹੋਲਡਰਾਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਕਿ ਰਾਸ਼ਨ ਕਾਰਡ ਧਾਰਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਜੇਕਰ ਉਨ੍ਹਾਂ ਨੂੰ ਕਿਸੇ ਰਾਸ਼ਨ ਕਾਰਡ ਧਾਰਕ ਵੱਲੋਂ ਕੋਈ ਸ਼ਿਕਾਇਤ ਹੈ ਤਾਂ ਉਹ ਸ਼ਿਕਾਇਤ ਨਿਵਾਰਨ ਕਮੇਟੀ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਹਨਾਂ ਦੀ ਸਮੱਸਿਆ ਦਾ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਆਮ ਆਦਮੀ ਤੱਕ ਸਹੀ ਰੂਪ ਵਿੱਚ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।

Advertisement

Advertisement
Tags :
ਚੈਕਿੰਗਛੀਨਾਡਿੱਪੂਰਾਸ਼ਨਵੱਲੋਂਵਿਧਾਇਕਾਂ
Advertisement