ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਰਟੀਏ ਅਤੇ ਡੀਐੱਸਪੀ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ

07:19 AM Apr 18, 2024 IST
ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ ਟਰੈਫਿਕ ਪੁਲੀਸ ਦੇ ਮੁਲਾਜ਼ਮ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 17 ਅਪਰੈਲ
ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਰਿਜਨਲ ਟਰਾਂਸਪੋਰਟ ਅਫ਼ਸਰ (ਆਰਟੀਏ) ਦੀਪਜੋਤ ਕੌਰ ਵੱਲੋਂ ਅੱਜ ਡੀ.ਐਸ.ਪੀ.(ਟਰੈਫਿਕ) ਕਰਨੈਲ ਸਿੰਘ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਪਰਮਦੀਪ ਸਿੰਘ ਨੂੰ ਨਾਲ ਲੈ ਕੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।
ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ 16 ਬੱਸਾਂ ਦੇ ਚਲਾਨ ਕੀਤੇ ਗਏ। ਆਰ.ਟੀ.ਏ ਦੀਪਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਈ ਸਕੂਲਾਂ ਦੀਆਂ ਬੱਸਾਂ ਦੀ ਕੀਤੀ ਗਈ ਚੈਕਿੰਗ ਦੌਰਾਨ ਸੀ.ਸੀ.ਟੀ.ਵੀ ਕੈਮਰੇ, ਫਸਟਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਆਦਿ ਕਮੀਆਂ ਪਾਈਆਂ ਗਈਆਂ। ਇਸ ਕਰਕੇ 16 ਬੱਸਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਹਦਾਇਤ ਕੀਤੀ ਕਿ ਪਾਲਿਸੀ ਮੁਤਾਬਕ ਸਕੂਲ ਬੱਸਾਂ ਦਾ ਰੰਗ ਪੀਲ਼ਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ ‘ਸਕੂਲ ਬੱਸ’ ਲਿਖ਼ਿਆ ਹੋਵੇ। ਡਰਾਈਵਰ ਵਰਦੀ ’ਚ ਹੋਣ ਅਤੇ ਉਸ ਕੋਲ ਹੈਵੀ ਲਾਇਸੈਂਸ ਵੀ ਲਾਜ਼ਮੀ ਤੌਰ ’ਤੇ ਹੋਣਾ ਚਾਹੀਦਾ ਹੈ।

Advertisement

Advertisement
Advertisement