ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲੀ ਬੱਸਾਂ ਦੀ ਚੈਕਿੰਗ; ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ

10:58 AM Apr 21, 2024 IST
ਖੇਤਰੀ ਟਰਾਂਸਪੋਰਟ ਅਫ਼ਸਰ ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਹੋਏ। -ਫੋਟੋ:ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 20 ਅਪਰੈਲ
ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਖੇਤਰੀ ਟਰਾਂਸਪੋਰਟ ਅਫ਼ਸਰ ਕਮ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਵੱਲੋਂ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ 8 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਸੁਚੇਤ ਕੀਤਾ ਕਿ ਕਾਰਵਾਈ ਤੋਂ ਬਚਣ ਲਈ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਨੂੰ ਅਮਲ ਵਿੱਚ ਲਿਆਂਦਾ ਜਾਵੇ ਅਤੇ ਭਵਿੱਖ ਵਿੱਚ ਜਲਦ ਇਹ ਸਾਰੀਆਂ ਕਮੀਆਂ ਨੂੰ ਪੂਰਾ ਕੀਤਾ ਜਾਵੇ, ਨਹੀਂ ਤਾਂ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਸਕੂਲਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਭਵਿੱਖ ਵਿੱਚ ਅਜਿਹੀ ਚੈਕਿੰਗ ਜਾਰੀ ਰਹੇਗੀ ਤਾਂ ਜੋ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਇਆ ਜਾ ਸਕੇ।
ਪਟਿਆਲਾ (ਖੇਤਰੀ ਪ੍ਰਤੀਨਿਧ): ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਰਿਜਨਲ ਟਰਾਂਸਪੋਰਟ ਅਥਾਰਿਟੀ (ਆਰਟੀਏ) ਦੀਪਜੋਤ ਕੌਰ ਨੇ ਹਫਤੇ ਮਗਰੋਂ ਹੀ ਅੱਜ ਮੁੜ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਵੀ ਮੌਜੂਦ ਰਹੇ। ਇਸ ਦੌਰਾਨ ਫਸਟ ਏਡ ਬਾਕਸ ਵਿੱਚ ਮਿਆਦ ਪੁਗਾਅ ਚੁੱਕੀਆਂ ਦਵਾਈਆਂ, ਸੀ.ਸੀ.ਟੀ.ਵੀ. ਕੈਮਰਿਆਂ ਦੀ ਅਣਹੋਂਦ, ਫਸਟ ਏਡ ਬਾਕਸ ਤੇ ਸਪੀਡ ਗਵਰਨਰ ਨਾ ਹੋਣ ਸਮੇਤ ਕੁਝ ਹੋਰ ਉਣਤਾਈਆਂ ਕਾਰਨ 22 ਬੱਸਾਂ ਦੇ ਚਲਾਨ ਵੀ ਕੀਤੇ ਗਏ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਆਰ.ਟੀ.ਓ ਕੁਲਦੀਪ ਬਾਵਾ ਵੱਲੋਂ ਸਕੂਲ ਵਾਹਨਾਂ ਦੀ ਨਿਯਮਤ ਤੌਰ ’ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ । ਪਿਛਲੇ ਚਾਰ ਦਿਨਾਂ ਵਿੱਚ ਆਰ.ਟੀ.ਓ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਰਿਜਨਲ ਟਰਾਂਸਪੋਰਟ ਅਫਸਰ ਕੁਲਦੀਪ ਬਾਵਾ ਨੇ ਦੱਸਿਆ ਕਿ ਵੱਖ-ਵੱਖ ਥਾਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ ਦੌਰਾਨ 29 ਵਾਹਨਾਂ ਦੇ ਚਾਲਕ, ਨਿਯਮਾਂ ਅਤੇ ਹਦਾਇਤਾਂ ਦੀ ਉਲੰਘਣਾ ਕਰਦੇ ਪਾਏ ਗਏ ਜਿਨਾਂ ਦੇ ਚਲਾਨ ਕੱਟਦਿਆਂ ਜੁਰਮਾਨੇ ਲਗਾਏ ਗਏ ਹਨ।
ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੇ ਅੱਜ ਐੈੱਸ.ਡੀ.ਐੱਮ ਲਹਿਰਾਗਾਗਾ ਸੂਬਾ ਸਿੰਘ ਦੀ ਹਦਾਇਤ ’ਤੇ ਬਾਲ ਸੁਰੱਖਿਆ ਅਫਸਰ ਸਿਮਤਾ ਵੱਲੋਂ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਟ੍ਰੈਫਿਕ ਪੁਲੀਸ ਦੀ ਹਾਜ਼ਰੀ ਵਿਚ ਪੰਜਾਬ ਸੇਫ ਵਾਹਨ ਪਾਲਿਸੀ ਤਹਿਤ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ।

Advertisement

Advertisement