ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਵਾਹਨਾਂ ਦੀ ਚੈਕਿੰਗ

08:02 AM Apr 17, 2024 IST
ਸਕੂਲੀ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਟਰਾਂਸਪੋਰਟ ਅਧਿਕਾਰੀ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 16 ਅਪਰੈਲ
ਟਰਾਂਸਪੋਰਟ ਵਿਭਾਗ ਨੇ ਅੱਜ ਫ਼ਰੀਦਕੋਟ ਵਿੱਚ ਵੱਖ-ਵੱਖ ਨਿੱਜੀ ਸਕੂਲਾਂ ਵਿੱਚ ਬੱਚਿਆਂ ਨੂੰ ਲੈ ਕੇ ਆਉਣ ਲਈ ਵਰਤੇ ਜਾ ਰਹੇ ਵਾਹਨਾਂ ਦੀ ਚੈੱਕਿੰਗ ਕੀਤੀ ਅਤੇ ਇਸ ਦੌਰਾਨ ਟਰਾਂਸਪੋਰਟ ਵਿਭਾਗ ਨੇ 9 ਸਕੂਲ ਬੱਸਾਂ ਦੇ ਚਲਾਨ ਕੱਟੇ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਸਕੂਲ ਵਿੱਚ ਕੰਡਮ ਵਾਹਨ ਦੀ ਵਰਤੋਂ ਕੀਤੀ ਗਈ ਤਾਂ ਉਸ ਵਾਹਨ ਨੂੰ ਜ਼ਬਤ ਕਰ ਲਿਆ ਜਾਵੇਗਾ।
ਜਾਣਕਾਰੀ ਮੁਤਾਬਕ ਫ਼ਰੀਦਕੋਟ ਵਿੱਚ ਰੋਜ਼ਾਨਾ 14 ਹਜ਼ਾਰ ਦੇ ਕਰੀਬ ਵਿਦਿਆਰਥੀ ਵੱਖ-ਵੱਖ ਨਿੱਜੀ ਸਕੂਲਾਂ ਵਿੱਚ ਬੱਸਾਂ, ਆਟੋ-ਰਿਕਸ਼ਿਆਂ ਅਤੇ ਵੈਨਾਂ ਰਾਹੀਂ ਪੜ੍ਹਣ ਲਈ ਆਉਂਦੇ ਹਨ ਅਤੇ ਬਹੁਤੇ ਵਾਹਨ ਨਕਾਰਾ ਕਿਸਮ ਦੇ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਸੜਕਾਂ ਉੱਪਰ ਚੱਲ ਰਹੇ ਹਨ. ਪਰ ਟਰੈਫਿਕ ਪੁਲੀਸ ਜਾਂ ਟਰਾਂਸਪੋਰਟ ਵਿਭਾਗ ਨੇ ਇਨ੍ਹਾਂ ਵਾਹਨਾਂ ਦੀ ਆਵਾਜਾਈ ਨੂੰ ਨਹੀਂ ਰੋਕਿਆ। ਇਸ ਮੌਕੇ ਆਰਟੀਏ ਗੁਰਨਾਮ ਸਿੰਘ ਨੇ ਕਿਹਾ ਕਿ ਮੋਟਰ ਵਹੀਕਲ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਵੀ ਗੈਰ-ਕਾਨੂੰਨੀ ਵਾਹਨ ਨੂੰ ਵਿਦਿਆਰਥੀਆਂ ਦੀ ਢੋਆ-ਢੁਆਈ ਲਈ ਨਹੀਂ ਵਰਤਣ ਦਿੱਤਾ ਜਾਵੇਗਾ।

Advertisement

Advertisement
Advertisement