For the best experience, open
https://m.punjabitribuneonline.com
on your mobile browser.
Advertisement

ਸੰਗਰੂਰ ਜ਼ਿਲ੍ਹੇ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ

06:58 AM Apr 16, 2024 IST
ਸੰਗਰੂਰ ਜ਼ਿਲ੍ਹੇ ਵਿੱਚ ਸਕੂਲੀ ਵਾਹਨਾਂ ਦੀ ਚੈਕਿੰਗ
ਸੰਗਰੂਰ ’ਚ ਸਕੂਲੀ ਵਾਹਨਾਂ ਦੀ ਚੈਕਿੰਗ ਦੌਰਾਨ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਅਪਰੈਲ
ਜ਼ਿਲ੍ਹਾ ਸੰਗਰੂਰ ਵਿੱਚ ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਅਤੇ ਅਣਸੁਖਾਵੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟਾਂ ਅਤੇ ਡੀ.ਐੱਸ.ਪੀਜ਼ ਦੇ ਨਾਲ-ਨਾਲ ਰਿਜਨਲ ਟਰਾਂਸਪੋਰਟ ਅਧਿਕਾਰੀ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ਦਾ ਚੈਕਿੰਗ ਅਭਿਆਨ ਚਲਾਇਆ ਗਿਆ। ਚੈਕਿੰਗ ਦੌਰਾਨ 28 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 3 ਵਾਹਨਾਂ ਨੂੰ ਇੰਪਾਊਂਡ ਕੀਤਾ ਗਿਆ।
ਇਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜਾਂਚ ਲਈ ਤਾਇਨਾਤ ਟੀਮਾਂ ਨੇ ਸਕੂਲੀ ਵਾਹਨਾਂ ’ਚ ਫਿਟਨੈੱਸ ਸਰਟੀਫਿਕੇਟ, ਅਧਿਕਾਰਤ ਬੈਠਣ ਸਮਰੱਥਾ, ਸਪੀਡ ਗਵਰਨਰ, ਬੱਸ ਡਰਾਈਵਰਾਂ ਦੇ ਲਾਇਸੈਂਸਾਂ, ਸੇਫ ਸਕੂਲ ਵਾਹਨ ਪਾਲਸੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਸਬੰਧੀ ਹੋਰ ਮਾਪਦੰਡਾਂ ਦੀ ਜਾਂਚ ਕੀਤੀ ਅਤੇ ਇਸ ਦੌਰਾਨ ਊਣਤਾਈਆਂ ਸਾਹਮਣੇ ਆਉਣ ’ਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਆਰਟੀਓ ਕੁਲਦੀਪ ਬਾਵਾ ਨੇ ਦੱਸਿਆ ਕਿ ਅੱਜ ਚੈਕਿੰਗ ਦੌਰਾਨ 9 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 1 ਵਾਹਨ ਨੂੰ ਇੰਪਾਊਂਡ ਕੀਤਾ ਗਿਆ ਹੈ। ਇਹ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਸਕੂਲੀ ਵਿਦਿਆਰਥੀਆਂ ਦੀ ਜਾਨ ਨੂੰ ਜੋਖਿਮ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਜ ਕੀਤੀ ਜਾਂਚ ਦੌਰਾਨ ਇੰਸ਼ੋਰੈਂਸ, ਫਿਟਨੈੱਸ ਸਰਟੀਫਿਕੇਟ, ਸੁਰੱਖਿਆ ਮਾਪਦੰਡਾਂ ਨੂੰ ਚੈੱਕ ਕੀਤਾ ਗਿਆ ਅਤੇ ਹਦਾਇਤਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਇਹ ਕਾਰਵਾਈ ਕੀਤੀ ਗਈ ਹੈ। ਇਸੇ ਦੌਰਾਨ ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਦੱਸਿਆ ਕਿ ਪੁਲੀਸ ਦੇ ਸਹਿਯੋਗ ਨਾਲ ਭਵਾਨੀਗੜ੍ਹ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 10 ਵਾਹਨਾਂ ਦੇ ਚਲਾਨ ਕੱਟੇ ਗਏ ਜਦਕਿ 1 ਵਾਹਨ ਨੂੰ ਇੰਪਾਊਂਡ ਕੀਤਾ ਗਿਆ ਹੈ। ਐੱਸਡੀਐਮ ਸੁਨਾਮ ਪਰਮੋਦ ਸਿੰਗਲਾ ਨੇ ਦੱਸਿਆ ਕਿ ਆਰ.ਟੀ.ਓ ਸਮੇਤ ਅੱਜ ਸੁਨਾਮ ਵਿੱਚ ਵੱਖ ਵੱਖ ਥਾਈ ਚੈਕਿੰਗ ਕੀਤੀ ਗਈ। ਐੱਸਡੀਐੱਮ ਦਿੜ੍ਹਬਾ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਨੇ 2 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਜਦਕਿ ਐੱਸਡੀਐੱਮ ਲਹਿਰਾ ਤੇ ਮੂਨਕ ਸੂਬਾ ਸਿੰਘ ਦੇ ਨਿਰਦੇਸ਼ਾਂ ਹੇਠ 20 ਦੇ ਕਰੀਬ ਸਕੂਲੀ ਵਾਹਨਾਂ ਦੀ ਜਾਂਚ ਕਰਦਿਆਂ 3 ਚਲਾਨ ਕੱਟੇ ਗਏ ਤੇ 1 ਵਾਹਨ ਇੰਪਾਊਂਡ ਕੀਤਾ ਗਿਆ।

Advertisement

Advertisement
Author Image

Advertisement
Advertisement
×