For the best experience, open
https://m.punjabitribuneonline.com
on your mobile browser.
Advertisement

ਕੀਟਨਾਸ਼ਕ ਦਵਾਈਆਂ ਤੇ ਬੀਜ ਕੇਂਦਰਾਂ ਦੀ ਚੈਕਿੰਗ

08:09 AM Mar 24, 2024 IST
ਕੀਟਨਾਸ਼ਕ ਦਵਾਈਆਂ ਤੇ ਬੀਜ ਕੇਂਦਰਾਂ ਦੀ ਚੈਕਿੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਬਠਿੰਡਾ (ਨਿੱਜੀ ਪੱਤਰ ਪ੍ਰੇਰਕ)

Advertisement

ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਮਿਆਰੀ ਖਾਦ, ਕੀਟਨਾਸ਼ਕ ਦਵਾਈਆਂ ਅਤੇ ਬੀਜ ਕਿਸਾਨਾਂ ਲਈ ਮੁਹੱਈਆ ਕਰਵਾਉਣ ਲਈ ਗਠਿਤ ਉੱਡਣ ਦਸਤੇ ਵੱਲੋਂ ਡਾ. ਜਸਕਰਨ ਸਿੰਘ ਕੁਲਾਰ ਦੀ ਅਗਵਾਈ ਵਾਲੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਬਲਾਕ ਰਾਮਪੁਰਾ ਦੇ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਟੀਮ ਵੱਲੋਂ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਮੇਘ ਰਾਜ ਸੁਰਿੰਦਰ ਕੁਮਾਰ, ਕਲਿਆਣ ਚੰਦ ਸ਼ਸ਼ੀ ਭੂਸ਼ਣ, ਬਾਹੀਆ ਸੈਲਜ਼ ਕਾਰਪੋਰੇਸ਼ਨ, ਰਾਜ ਕੁਮਾਰ ਚਿਮਨ ਲਾਲ ਅਤੇ ਦੇਵੀ ਦਿਆਲ ਸੈਲਜ਼ ਕਾਰਪੋਰੇਸ਼ਨ ਦੇ ਕੁੱਲ 7 ਸੈਂਪਲ ਲੈ ਕੇ ਟੈਸਟ ਲਈ ਪ੍ਰਯੋਗਸ਼ਾਲਾਵਾਂ ਨੂੰ ਭੇਜੇ ਗਏ ਹਨ। ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਬੀਜ, ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਫ਼ਰਮਾਂ ਅਤੇ ਗੋਦਾਮਾਂ ਦੀ ਚੈਕਿੰਗ ਦੌਰਾਨ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਾਥ ਦੇਣ।

Advertisement
Author Image

sanam grng

View all posts

Advertisement
Advertisement
×