ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰ ਤੇ ਆਬਕਾਰੀ ਵਿਭਾਗ ਵੱਲੋਂ ਦੁਕਾਨਾਂ ਦੀ ਚੈਕਿੰਗ

08:01 AM Oct 15, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ, 14 ਅਕਤੂਬਰ
ਕਰ ਤੇ ਆਬਕਾਰੀ ਵਿਭਾਗ ਮਾਨਸਾ ਨੇ ਦੁਕਾਨਦਾਰਾਂ ਵੱਲੋਂ ਵੇਚੇ ਜਾਂਦੇ ਸਾਮਾਨ ਦੇ ਬਿੱਲ ਲਾਜ਼ਮੀ ਦੇਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਥੇ ਦੁਕਾਨਾਂ ਵਿੱਚ ਬਿੱਲਾਂ ਦੀ ਜਾਂਚ ਕਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਹਰ ਖਰੀਦਦਾਰੀ ਦਾ ਬਿੱਲ ਲੈਣ ਲਈ ਪ੍ਰੇਰਿਆ। ਇਸ ਦੌਰਾਨ ਐਕਸਾਈਜ਼ ਅਤੇ ਟੈਕਸੇਸ਼ਨ ਅਫਸਰ ਮਾਨਸਾ ਕਰਨਵੀਰ ਸਿੰਘ ਨੇ ਆਪਣੀ ਟੀਮ ਸਮੇਤ ਬਾਜ਼ਾਰਾਂ ਵਿੱਚ ਜਾ ਕੇ ਖਪਤਕਾਰਾਂ ਦੇ ਬਿੱਲਾਂ ਦੀ ਜਾਂਚ ਕੀਤੀ। ਉਨ੍ਹਾਂ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੇਰਾ ਬਿੱਲ’ ਐਪ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਖਪਤਕਾਰ ਮੇਰਾ ਬਿਲ ਐਪ ਉੱਪਰ ਆਪਣਾ ਬਿੱਲ ਅੱਪਲੋਡ ਕਰਕੇ ਨਗਦ ਇਨਾਮ ਵੀ ਜਿੱਤ ਸਕਦੇ ਹਨ। ਉਨ੍ਹਾਂ ਵੱਲੋਂ ਬਿੱਲ ਲੈਣ ਵਾਲੇ ਖਪਤਕਾਰਾਂ ਨੂੰ ਉਤਸ਼ਾਹਿਤ ਕੀਤਾ ਗਿਆ। ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਸਾਮਾਨ ਬਿੱਲ ਕੱਟੇ ਬਗੈਰ ਨਾ ਵੇਚਿਆ ਜਾਵੇ ਤਾਂ ਜੋ ਟੈਕਸ ਚੋਰੀ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਹਾਜ਼ਰ ਖਪਤਕਾਰਾਂ ਨੇ ਅਧਿਕਾਰੀਆਂ ਦੁਆਰਾ ਚਲਾਈ ਜਾ ਰਹੀ ਉਕਤ ਮੁਹਿੰਮ ਦੀ ਸ਼ਲਾਘਾ ਕਰਦਿਆਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖਣ ਦੀ ਅਪੀਲ ਕੀਤੀ।

Advertisement

Advertisement