ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਤਰੀ ਵੱਲੋਂ ਤਹਿਸੀਲ ਦਫ਼ਤਰ ਤੇ ਸੇਵਾ ਕੇਂਦਰ ਦੀ ਚੈਕਿੰਗ

06:01 AM Aug 03, 2024 IST
ਸੇਵਾ ਕੇਂਦਰ ਵਿੱਚ ਬਿਰਧ ਦੀ ਸਮੱਸਿਆ ਸੁਣਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 2 ਅਗਸਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਤਹਿਸੀਲ ਅੰਮ੍ਰਿਤਸਰ ਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜ਼ਰ ਹੋਣ ਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ-ਖ਼ੁਆਰ ਨਾ ਹੋਣ ਦੇਣ। ਉਨ੍ਹਾਂ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਟੋਕਨ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਇਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਨਹੀਂ ਵਰਤੀ ਜਾ ਰਹੀ। ਇਸ ’ਤੇ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਟੋਕਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਜੋ ਵਿਅਕਤੀ ਸਾਹਮਣੇ ਖੜ੍ਹਾ ਹੈ, ਉਸ ਦੇ ਨਾਮ ਉੱਤੇ ਹੀ ਟੋਕਨ ਦਿੱਤਾ ਜਾਵੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਲੋਕ ਤੜਕਸਾਰ ਹੀ ਆਪਣਾ ਸਮਾਂ ਕੱਢ ਕੇ ਕੰਮ ਕਰਵਾਉਣ ਆਉਂਦੇ ਹਨ ਅਤੇ ਉਨ੍ਹਾਂ ਦਾ ਕੰਮ ਸਮੇਂ ਸਿਰ ਹੋਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਹੋਰ ਕੰਮ ਵੀ ਕਰ ਸਕਣ। ਚੈਕਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਸੇਵਾ ਕੇਂਦਰ ਵਿਚ ਵ੍ਹੀਲਚੇਅਰ ਉੱਤੇ ਇੱਕ ਬਜ਼ੁਰਗ ਮਾਤਾ ਤੇ ਉਸਨੂੰ ਨਾਲ ਲੈ ਕੇ ਆਈ ਔਰਤ ਨਾਲ ਗੱਲਬਾਤ ਕੀਤੀ। ਉਸ ਔਰਤ ਨੇ ਦੱਸਿਆ ਕਿ ਉਹ ਸੇਵਾ ਕੇਂਦਰ ਵਿਖੇ ਆਪਣੀ ਮਾਤਾ ਦੀ ਪੈਨਸ਼ਨ ਸਬੰਧੀ ਆਈ ਹੋਈ ਹੈ। ਉਹ ਪੰਜ ਭੈਣਾਂ ਅਤੇ ਉਨ੍ਹਾਂ ਦਾ ਇੱਕ ਭਰਾ ਹਨ। ਉਨ੍ਹਾਂ ਦੇ ਭਰਾ ਨੇ ਮਾਤਾ ਨੂੰ ਘਰੋਂ ਕੱਢ ਦਿੱਤਾ ਹੈ ਜੋ ਇਸ ਵੇਲੇ ਉਸ ਕੋਲ ਰਹਿ ਰਹੀ ਹੈ। ਉਸ ਦੀਆਂ ਆਪਣੀਆਂ ਧੀਆਂ ਵੀ ਹਨ ਅਤੇ ਉਸ ਨੂੰ ਵਿੱਤੀ ਮਦਦ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਮਸਲਾ ਫੌਰੀ ਹੱਲ ਕਰਨ ਦਾ ਨਿਰਦੇਸ਼। ਉਨ੍ਹਾਂ ਨੇ ਆਪਣੇ ਕੋਟੇ ਵਿੱਚੋਂ 36 ਹਜ਼ਾਰ ਰੁਪਏ ਜੋ ਉਨ੍ਹਾਂ ਦੇ ਘਰ ਦਾ ਛੇ ਮਹੀਨੇ ਦਾ ਕਿਰਾਇਆ ਸੀ, ਮੌਕੇ ’ਤੇ ਦੇ ਕੇ ਤੋਰਿਆ। ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਬਿਰਧ ਦੀ ਪੈਨਸ਼ਨ ਫੌਰੀ ਲਗਵਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਐੱਸਡੀਐੱਮ ਮਨਕੰਵਲ ਸਿੰਘ ਚਾਹਲ, ਤਹਿਸੀਲਦਾਰ ਅਮਰਜੀਤ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement