ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖਾਦ ਦੁਕਾਨ ਦੀ ਚੈਕਿੰਗ

08:15 AM Nov 05, 2024 IST
ਖੇਤੀਬਾੜੀ ਵਿਭਾਗ ਦੇ ਅਧਿਕਾਰੀ ਇੱਕ ਡੀਲਰ ਦੀ ਦੁਕਾਨ ਦੀ ਚੈਕਿੰਗ ਕਰਦੇ ਹੋਏ।

ਐਨਪੀ ਧਵਨ
ਪਠਾਨਕੋਟ, 4 ਨਵੰਬਰ
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਮਿੰਦਰਪਾਲ ਸਿੰਘ ਗਿੱਲ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪ੍ਰਿਤਪਾਲ ਸਿੰਘ ਨੇ ਜ਼ਿਲ੍ਹਾ ਪਠਾਨਕੋਟ ਦੇ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਦੁਕਾਨਾਂ ਵਿੱਚ ਪਿਆ ਖਾਦਾਂ ਦਾ ਸਟਾਕ ਚੈੱਕ ਕੀਤਾ ਗਿਆ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਡਾ. ਹਰਮਿੰਦਰਪਾਲ ਸਿੰਘ ਗਿੱਲ ਵੱਲੋਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਖਾਦਾਂ ਦੇ ਨਾਲ਼ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਸਮੂਹ ਡੀਲਰ ਆਪਣੀਆਂ ਦੁਕਾਨਾਂ ਦੇ ਬਾਹਰ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਉਣ। ਜਿਹੜਾ ਵੀ ਡੀਲਰ ਹੁਕਮ ਅਦੂਲਗੀ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਦੋਨੋਂ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਅੰਦਰ ਡੀਏਪੀ ਖਾਦ ਦੀ ਕਮੀ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 20:20:00:13, ਟ੍ਰਿਪਲ ਸੁਪਰ ਫਾਸਫੇਟ ਵੀ ਮੁਹਈਆ ਕਰਵਾਈਆਂ ਜਾਣ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬੀਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਡੀਏਪੀ ਖਾਦ ਦੇ ਬਦਲ ਵੱਜੋਂ ਦੂਸਰੀਆਂ ਫਾਸਫੇਟਿਕ ਖਾਦਾਂ ਵੀ ਵਰਤ ਸਕਦੇ ਹਨ। ਉਨ੍ਹਾਂ ਕਿਹਾ ਕਿ ਅਗਰ ਕਿਸੇ ਵੀ ਡੀਲਰ ਨੇ ਡੀਏਪੀ ਖਾਦ ਦਾ ਸਟਾਕ ਜਰੂਰਤ ਤੋਂ ਜਿਆਦਾ ਸਟੋਰ ਕੀਤਾ ਹੈ ਤਾਂ ਉਸ ਦੀ ਜਾਣਕਾਰੀ ਮੁੱਖ ਖੇਤੀਬਾੜੀ ਦਫਤਰ ਨੂੰ ਦਿੱਤੀ ਜਾਵੇ। ਕਿਸੇ ਵੀ ਤਰ੍ਹਾਂ ਦੀ ਖਾਦ ਦੇ ਸਟਾਕ ਨੂੰ ਜਮ੍ਹਾਂ ਕਰਕੇ ਰੱਖਣਾ ਅਤੇ ਬਾਅਦ ਵਿੱਚ ਖਾਦ ਦੀ ਕੀਮਤ ਵਿੱਚ ਵਾਧਾ ਕਰਕੇ ਵੇਚਣਾ ਵੀ ਅਪਰਾਧ ਹੈ ਅਗਰ ਅਜਿਹਾ ਕੋਈ ਵੀ ਅਜਿਹਾ ਮਾਮਲਾ ਧਿਆਨ ਵਿੱਚ ਉਕਤ ਡੀਲਰ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਣ ਦੀ ਹਦਾਇਤ

ਬੰਗਾ (ਸੁਰਜੀਤ ਮਜਾਰੀ): ਮੁੱਖ ਖੇਤੀਬਾੜੀ ਅਫਸਰ ਡਾ. ਰਾਜਿੰਦਰ ਕੁਮਾਰ ਕੰਬੋਜ ਦੀ ਅਗਵਾਈ ਹੇਠਲੀ ਟੀਮ ਵੱਲੋਂ ਪੁਰਾਣੀ ਦਾਣਾ ਮੰਡੀ ਬੰਗਾ ਵਿੱਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਟੀਮ ਵਿੱਚ ਖੇਤੀਬਾੜੀ ਵਿਕਾਸ ਅਫਸਰ ਡਾ. ਵਿਜੇ ਮਹੇਸ਼ੀ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਕਿ ਪੋਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੋਸ ਮਸ਼ੀਨਾਂ ਅਤੇ ਦੁਕਾਨ ’ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ. ਏ. ਪੀ ਖਾਦ ਮਿਲ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਕੁਮਾਰ ਕੰਬੋਜ ਨੇ ਕਿਹਾ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਹਾੜ੍ਹੀ ਦੌਰਾਨ ਕਣਕ ਅਤੇ ਹੋਰਨਾ ਫ਼ਸਲਾਂ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਲੋੜੀਂਦੀ ਮਾਤਰਾ ਵਿੱਚ ਖਾਦਾਂ ਉਪਲੱਬਧ ਹਨ।

Advertisement
Advertisement