ਸਿੱਖਿਆ ਮੰਤਰੀ ਵੱਲੋਂ ਸਕੂਲ ਦੀ ਚੈਕਿੰਗ
ਪੀਪੀ ਵਰਮਾ
ਪੰਚਕੂਲਾ, 27 ਨਵੰਬਰ
ਹਰਿਆਣਾ ਦੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਪੰਚਕੂਲਾ ਸੈਕਟਰ-12 ਏ ਸਥਿਤ ਸਾਰਥਕ ਸਰਕਾਰੀ ਏਕੀਕ੍ਰਿਤ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਰਾਜ ਦੇ ਸਰਕਾਰੀ ਸਕੂਲਾਂ ਲਈ ਕਿਸੇ ਰੋਲ ਮਾਡਲ ਤੋਂ ਘੱਟ ਨਹੀਂ ਹੈ। ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਆਪਣੇ ਸਕੂਲਾਂ ਵਿੱਚ ਇਸੇ ਤਰ੍ਹਾਂ ਦਾ ਮਾਡਲ ਤਿਆਰ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਸੂਬਾ ਸਰਕਾਰ ਦੀ ਤਰਜੀਹ ਹੈ। ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅੱਜ ਪੰਚਕੂਲਾ ਦੇ ਸੈਕਟਰ-12 ਏ ਸਥਿਤ ਸਾਰਥਕ ਸਰਕਾਰੀ ਏਕੀਕ੍ਰਿਤ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਦੇ ਕੰਮਕਾਜ ਦਾ ਨਿਰੀਖਣ ਕਰਨ ਲਈ ਸਕੂਲ ਵਿੱਚ ਪਹੁੰਚੇ। ਮੰਤਰੀ ਨੇ ਸਵੇਰ ਦੀ ਸ਼ਿਫਟ ਅਧਿਆਪਕਾਂ ਦੇ ਹਾਜ਼ਰੀ ਰਜਿਸਟਰ ਦੀ ਵੀ ਜਾਂਚ ਕੀਤੀ। ਕਲਾਸ 6 ਤੋਂ 12 ਤੱਕ ਦੀਆਂ ਕਲਾਸਾਂ ਸਵੇਰ ਦੀ ਸ਼ਿਫਟ ਵਿੱਚ ਅਤੇ ਕਲਾਸ 1 ਤੋਂ 5 ਤੱਕ ਦੀਆਂ ਕਲਾਸਾਂ ਦੁਪਹਿਰ ਦੀ ਸ਼ਿਫਟ ਵਿੱਚ ਲਾਈਆਂ ਕੀਤੀਆਂ ਜਾਂਦੀਆਂ ਹਨ।
ਸਕੂਲ ਪ੍ਰਿੰਸੀਪਲ ਨੂੰ ਕਿਹਾ ਕਿ ਉਹ ਆਪਣੇ ਸਕੂਲਾਂ ਦੀਆਂ ਇਮਾਰਤਾਂ ਵਿੱਚ ਕਮਰਿਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਉਸਾਰੀ ਸਬੰਧੀ ਜਾਣਕਾਰੀ ਸਿੱਖਿਆ ਸਦਨ ਦੇ ਪ੍ਰਸ਼ਾਸਨਿਕ ਅਤੇ ਹੋਰ ਅਧਿਕਾਰੀਆਂ ਨੂੰ ਭੇਜਣ। ਨਿਰੀਖਣ ਦੌਰਾਨ ਪੰਚਕੂਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਪਾਲ ਕੌਸ਼ਿਕ ਵੀ ਮੌਜੂਦ ਸਨ।