ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਵੱਲੋਂ ਅਲਟਰਾਸਾਊਂਡ ਸੈਂਟਰਾਂ ਦੀ ਚੈਕਿੰਗ

07:53 AM May 18, 2024 IST

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 17 ਮਈ
ਸਿਹਤ ਵਿਭਾਗ ਵੱਲੋਂ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਅਗਵਾਈ ਅਧੀਨ ਇਕ ਸਿਹਤ ਟੀਮ ਵੱਲੋਂ 4 ਸਕੈਨ ਸੈਂਟਰਾਂ ਅਤੇ ਪਸ਼ੂ ਵਿਭਾਗ ਦੇ ਹਸਪਤਾਲ ਵਿੱਚ ਸਥਿਤ ਅਲਟਰਾਸਾਊਂਡ ਮਸ਼ੀਨ ਦੀ ਜਾਂਚ ਕੀਤੀ ਗਈ। ਡਾ. ਪ੍ਰਵੇਸ਼ ਨੇ ਦੱਸਿਆ ਇਹ ਇੱਕ ਨਿਯਮਤ ਜਾਂਚ ਹੁੰਦੀ ਹੈ ਜਿਸ ਵਿੱਚ ਪੀ.ਐਨ.ਡੀ.ਟੀ. ਐਕਟ ਦੀਆਂ ਸਾਰੀਆਂ ਸ਼ਰਤਾਂ ਨੂੰ ਪੂਰਾ ਕਰਨ ਸਬੰਧੀ ਸਮੇਂ-ਸਮੇਂ ’ਤੇ ਵੱਖ ਵੱਖ ਅਲਟਰਾਸਾਊਂਡ ਦੀ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਲਾਇਫ ਲਾਇਨ ਹਸਪਤਾਲ, ਹਰੀ ਓਮ ਸਕੈਨ ਸੈਂਟਰ, ਸਿਟੀ ਹਸਪਤਾਲ, ਪਸ਼ੂ ਪਾਲਣ ਵਿਭਾਗ ਦੇ ਹਸਪਤਾਲ ਵਿੱਚ ਸਥਿਤ ਅਲਟਰਾਸਾਊਂਡ ਮਸ਼ੀਨ ਦੀ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਰਾ ਕੁਝ ਤਸੱਲੀਬਖਸ਼ ਪਾਇਆ ਗਿਆ ਅਤੇ ਅਗਲੇਰੇ ਸਮੇਂ ਵਿੱਚ ਵੀ ਇਹ ਜਾਂਚ ਨਿਰੰਤਰ ਹੁੰਦੀ ਰਹੇਗੀ।

Advertisement

Advertisement