ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ

09:41 AM May 28, 2024 IST
ਵਾਹਨਾਂ ਦੀ ਚੈਕਿੰਗ ਕਰਦੇ ਹੋਏ ਪੁਲੀਸ ਮੁਲਾਜ਼ਮ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 27 ਮਈ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀਐੱਸਪੀ ਦਿਹਾਤੀ ਪਟਿਆਲਾ ਗੁਰਪ੍ਰਤਾਪ ਸਿੰਘ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਪਣੀ ਟੀਮ ਨਾਲ ਪਟਿਆਲਾ-ਪਿਹੇਵਾ ਵਾਇਆ ਦੇਵੀਗੜ੍ਹ ਰਾਜ ਮਾਰਗ ’ਤੇ ਪਿੰਡ ਰੌਹੜ ਜਾਗੀਰ ਵਿੱਚ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਇਸ ਮੋਕੇ ਥਾਣਾ ਮੁਖੀ ਜੁਲਕਾਂ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ’ਚ ਬਾਹਰਲੇ ਸੂਬਿਆਂ ਤੋਂ ਸ਼ਰਾਬ ਦੀ ਸਮਗਲਿੰਗ ਅਤੇ ਬਿਨਾਂ ਹਿਸਾਬ ਕਿਤਾਬੀ ਪੈਸਾ, ਨਾਜਾਇਜ਼ ਅਸਲਾ ਆਦਿ ਰੋਕਣ ਲਈ ਪੁਲੀਸ ਟੀਮਾਂ ਵੱਖ ਵੱਖ ਥਾਵਾਂ ’ਤੇ ਸਰਗਰਮ ਹਨ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸ਼ਰਾਬ ਦੀ ਸਮਗਲਿੰਗ ਸਬੰਧੀ ਵਿਭਾਗ ਨੂੰ ਸੂਚਿਤ ਕਰਦਾ ਹੈ ਤਾਂ ਉਸ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੇ ਸਮਗਲਰਾਂ ਨੂੰ ਰੋਕਣ ਲੀ ਸਖਤ ਪ੍ਰਬੰਧ ਕੀਤੇ ਗਏ ਹਨ। ਚੋਣਾਂ ਦੌਰਾਨ ਸ਼ਰਾਬ ਦੀ ਸਮਗਲਿੰਗ ਕਿਸੇ ਵੀ ਕੀਮਤ ’ਤੇ ਹੋਣ ਨਹੀਂ ਦਿੱਤੀ ਜਾਵੇਗੀ ਅਤੇ ਇਹ ਚੈਕਿੰਗ ਚੋਣਾਂ ਤੋਂ ਬਾਅਦ ਵੀ ਜਾਰੀ ਰਹੇਗੀ।

Advertisement

Advertisement
Advertisement