ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੇ ਥੋਕ ਡਿਸਟ੍ਰੀਬਿਊਟਰਾਂ ਦੀ ਚੈਕਿੰਗ

07:27 AM May 30, 2024 IST
ਮੁਹਾਲੀ ਵਿੱਚ ਚੈਕਿੰਗ ਕਰਦੇ ਹੋਏ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀ ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਮਈ
ਪੰਜਾਬ ਦੇ ਆਬਕਾਰੀ ਵਿਭਾਗ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਜਾਂਚ ਕੀਤੀ। ਇਸ ਦੌਰਾਨ ਪੰਜਾਬ ਦੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਦੀ ਅਗਵਾਈ ਹੇਠ ਉੱਚ ਅਧਿਕਾਰੀਆਂ ਦੀਆਂ ਟੀਮਾਂ ਨੇ ਪਟਿਆਲਾ ਵਿਖੇ ਸਹਾਇਕ ਕਮਿਸ਼ਨਰ (ਆਬਕਾਰੀ), ਬੀਅਰ ਨਿਰਮਾਣ ਯੂਨਿਟ ਅਤੇ ਮੁਹਾਲੀ ’ਚ ਸ਼ਰਾਬ ਦੇ ਥੋਕ ਡਿਸਟ੍ਰੀਬਿਊਟਰ ਦੀ ਚੈਕਿੰਗ ਕੀਤੀ। ਇਸੇ ਤਰ੍ਹਾਂ ਮੁਹਾਲੀ ਦੇ ਸੈਕਟਰ-82 ਵਿੱਚ ਥੋਕ ਡਿਸਟ੍ਰੀਬਿਊਟਰ ਮੈਸਰਜ਼ ਵਿਸ਼ਾਲ ਐਂਟਰਪ੍ਰਾਈਜ਼ ਵਿੱਚ ਚੈਕਿੰਗ ਕੀਤੀ ਗਈ। ਬੌਟਲਿੰਗ ਪਲਾਂਟ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਪਿੰਡ ਬੇਹੜਾ ਮੁਹਾਲੀ ਦੀ ਚੈਕਿੰਗ ਦੌਰਾਨ ਪਲਾਂਟ ਵਿੱਚ ਵੱਖ-ਵੱਖ ਖਾਮੀਆਂ ਪਾਏ ਜਾਣ ’ਤੇ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

Advertisement

Advertisement