ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

08:53 AM Nov 05, 2024 IST
ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕਰਦੇ ਹੋਏ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 4 ਨਵੰਬਰ
ਹਾੜ੍ਹੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਖਾਦਾਂ ਦੀ ਜਮ੍ਹਾਖ਼ੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਾਮਾਨ ਵੇਚਣ ਵਾਲਿਆਂ ’ਤੇ ਕਾਰਵਾਈ ਕੀਤੀ ਜਾ ਸਕੇ। ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਅੱਜ ਇਥੇ ਹੋਈ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਭਰ ’ਚ ਚੈਕਿੰਗ ਮੁਹਿਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸੇ ਕੜੀ ਵਜੋਂ ਹੀ ਅੱਜ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਵੱਲੋਂ ਨਾਭਾ ਬਲਾਕ ਦੇ ਮੈਸਰਜ਼ ਨਿਊ ਨਾਭਾ ਖਾਦ ਸਟੋਰ, ਮੈਸਰਜ਼ ਬਾਂਸਲ ਐਗਰੋ ਸਰਵਿਸ ਨਾਭਾ, ਮੈਸਰਜ਼ ਜੇ.ਕੇ ਖਾਦ ਸਟੋਰ ਨਾਭਾ, ਮੈਸਰਜ਼ ਸਾਈ ਖਾਦ ਸਟੋਰ ਤੇ ਮੈਸਰਜ਼ ਸਾਈ ਟਰੇਡਿੰਗ ਕੰਪਨੀ ਨਾਭਾ, ਮੈਸਰਜ਼ ਐੱਮਐੱਸ. ਗੁਪਤਾ ਐਗਰੋ, ਮੈਸਰਜ਼ ਪਾਲ ਖਾਦ ਸਟੋਰ, ਮੈਸਰਜ਼ ਕਮਲ ਐਗਰੋ ਕੈਮੀਕਲਜ਼, ਮੈਸਰਜ਼ ਨਿਊ ਕਿਸਾਨ ਐਗਰੋ ਤੇ ਮੈਸਰਜ਼ ਓਕਾਰ ਪੈਸਟੀਸਾਈਡ ਨਾਭਾ ਦੇ ਖਾਦਾਂ ਦੇ ਸਟਾਕ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਡੀਏਪੀ ਖਾਦ ਉਪਲਬਧ ਹੋਣ ਦੇ ਬਾਵਜੂਦ ਮਨ੍ਹਾਂ ਕਰੇਗਾ ਜਾਂ ਡੀਏਪੀ ਖਾਦ ਨਾਲ ਟੈਗਿੰਗ ਕਰੇਗਾ ਜਾਂ ਖਾਦ ਨੂੰ ਕੰਟਰੋਲਡ ਕੀਮਤ ਤੋਂ ਵੱਧ ਵੇਚੇਗਾ ਤਾਂ ਉਸ ਖਾਦ ਵਿਕਰੇਤਾ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਦੇ ਤਹਿਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement